ਨੇਪਾਲ ਦੀ ਸੁਪਰੀਮ ਕੋਰਟ ਨੇ ਸ਼ੇਰ ਬਹਾਦੁਰ ਦੇਉਬਾ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕਰਨ ਦੇ ਹੁਕਮ ਦਿੱਤੇ ਨੇ।

ਮੌਜੂਦਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਲਈ ਇਹ ਵੱਡਾ ਅਦਾਲੀ ਝਟਕਾ ਮੰਨਿਆ ਜਾ ਰਿਹਾ ਹੈ।

ਇਹ ਹੁਕਮ ਉਦੋਂ ਆਇਆ ਜਦੋਂ ਨੇਪਾਲ ਵਿੱਚ ਪਿਛਲੇ ਲੰਬੇਂ ਸਮੇਂ ਤੋਂ ਰਾਜਨੀਤਕ ਲੀਡਰਸ਼ਿਪ ਦਾ ਸੰਕਟ ਹੈ।

ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਪਿਛਲੇ ਪੰਜ ਮਹੀਨਿਆਂ ਵਿਚ ਦੂਜੀ ਵਾਰ ਸਦਨ ਵਿਚ ਬਹੁਮਤ ਗਵਾਇਆ ਹੈ। ਅਜਿਹੇ ਵਿਚ ਸੁਪਰੀਮ ਕੋਰਟ ਨੇ ਤੁਰੰਤ ਨਵੀਂ ਸਰਕਾਰ ਬਣਾਉਣ ਲਈ ਕਿਹਾ ਹੈ।

ਦਿਓਬਾ (74) ਚਾਰ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਅਦਾਲਤ ਨੇ ਪ੍ਰਤੀਨਿਧ ਸਭਾ ਦਾ ਨਵਾਂ ਸੈਸ਼ਨ 18 ਜੁਲਾਈ ਨੂੰ ਸ਼ਾਮ 5 ਵਜੇ ਸੱਦਣ ਦਾ ਹੁਕਮ ਵੀ ਦਿੱਤਾ ਹੈ।

ਚੀਫ ਜਸਟਿਸ ਨੇ ਕਿਹਾ ਕਿ ਬੈਂਚ ਇਸ ਨਤੀਜੇ ’ਤੇ ਪਹੁੰਚਿਆ ਹੈ ਕਿ ਜਦੋਂ ਸੰਸਦ ਸੰਵਿਧਾਨ ਦੀ ਧਾਰਾ 76(5) ਤਹਿਤ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ’ਚ ਹਿੱਸਾ ਲੈਂਦਾ ਹੈ ਤਾਂ ਪਾਰਟੀ ਵ੍ਹਿਪ ਲਾਗੂ ਨਹੀਂ ਹੁੰਦਾ।

Spread the love