ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਾਰ ਰੂਮ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।

ਇਸ ਮੀਟਿੰਗ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ, ਕੋਚਿੰਗ ਸੈਂਟਰ,ਰਾਕ ਗਾਰਡਨ,ਸਿਨੇਮਾ,ਸਪਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਮੀਟਿੰਗ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ। ਇਸ ਦੌਰਾਨ 19 ਜੁਲਾਈ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ, ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਲਿਆ ਗਿਆ ਕਿਉਂਕਿ ਲਗਾਤਾਰ ਮਾਮਲਿਆਂ ਦੀ ਗਿਣਤੀ ਦੇ ਵਿੱਚ ਗਿਰਾਵਟ ਆ ਰਹੀ ਹੈ ਪਰ ਸਕੂਲ ਭੇਜਣ ਲਈ ਬੱਚੇ ਦੇ ਮਾਪਿਆਂ ਦੀ ਸਹਿਮਤੀ ਹੋਣੀ ਚਾਹੀਦੀ ਹੈ। ਸਕੂਲ ‘ਚ ਸਟਾਫ ਅਤੇ ਹੋਰ ਕਰਮਚਾਰੀਆਂ ਦੇ ਕਰੋਨਾ ਵੈਕਸੀਨ ਦੀ ਡੋਜ਼ ਲੱਗੀ ਹੋਣੀ ਲਾਜ਼ਮੀ ਚਾਹੀਦੀ ਹੈ। ਸਿਨੇਮਾ ਹਾਲ ਵੀ 50 % ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜਨਤਕ ਇਕੱਠ ਤੇ 50 ਫੀਸਦੀ ਲੋਕ ਸ਼ਰਤਾਂ ਮੁਤਾਬਿਕ ਆ ਸਕਦੇ ਹਨ।

Spread the love