ਪਿਛਲੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਦੀ ਮਾਰ ਝੱਲ ਰਹੇ ਦਿੱਲੀ-ਐੱਨ.ਸੀ.ਆਰ ਦੇ ਲੋਕਾਂ ਲਈ ਮੰਗਲਵਾਰ ਦੀ ਸਵੇਰੇ ਸੁਹਾਵਣੀ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਲੰਮੇ ਇੰਤਜ਼ਾਰ ਤੋਂ ਬਾਅਦ ਮੌਨਸੂਨ ਨੇ ਦਿੱਲੀ-ਐਨਸੀਆਰ ਵਿੱਚ ਦਸਤਕ ਦਿੱਤੀ ਹੈ। ਅੱਜ ਸਵੇਰੇ ਦਿੱਲੀ-ਐੱਨ.ਸੀ.ਆਰ. ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੀਂਹ ਦੇ ਨਾਲ ਨਾਲ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੀ ਰਾਹਤ ਮਿਲੀ ਹੈ।

Spread the love