ਕਰੋਨਾ ਦਾ ਕਹਿਰ ਘਟਣ ਦਾ ਨਾਂਅ ਨਹੀਂ ਲੈ ਰਿਹਾ।ਕਈ ਦੇਸਾਂ ‘ਚ ਮੁੜ ਕੇਸ ਵਧਣ ਕਰਕੇ ਚਿੰਤਾ ਵਧਦੀ ਜਾ ਰਹੀ ਹੈ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੈਡ੍ਰੋਸ ਐਡਾਨੌਮ ਨੇ ਕਿਹਾ ਹੈ ਕਿ ਕਰੋਨਾ ਦਾ ਡੈਲਟਾ ਵੇਰੀਐਂਟ ਤੇਜ਼ ਰਫ਼ਤਾਰ ਨਾਲ ਦੁਨੀਆ ’ਚ ਫੈਲ ਰਿਹਾ ਜਿਸ ਕਰਕੇ ਸਮੱਸਿਆ ਇੱਕ ਵਾਰ ਫਿਰ ਵਧ ਸਕਦੀ ਹੈ।

ਉਨਾਂ ਕਿਹਾ ਕਿ ਇਸੇ ਕਾਰਨ ਨਵੇਂ ਮਾਮਲਿਆਂ ਤੇ ਮਰਨ ਵਾਲਿਆਂ ਦੀ ਗਿਣਤੀ ਵਧਦੀ ਰਹੀ ਹੈ। ਇਹ ਵੇਰੀਐਂਟ 104 ਦੇਸ਼ਾਂ ’ਚ ਪਹੁੰਚ ਚੁੱਕਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਦੁਨੀਆ ਭਰ ’ਚ ਡੈਲਟਾ ਹਾਵੀ ਹੋ ਸਕਦਾ ਹੈ ਜਿਸ ਕਰਕੇ ਸਰਕਾਰਾਂ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਡਬਲਯੂਐੱਚਓ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਆਲਮੀ ਪੱਧਰ ’ਤੇ ਲਗਾਤਾਰ ਚੌਥੇ ਹਫ਼ਤੇ ਕਰੋਨਾ ਦੇ ਨਵੇਂ ਮਾਮਲਿਆਂ ’ਚ ਵਾਧਾ ਦਰਜ ਕੀਤਾ ਗਿਆ ਹੈ।

ਚਿੰਤਾ ਦੀ ਗੱਲ ਇਹ ਹੈ ਕਿ ਦਸ ਹਫ਼ਤੇ ਤਕ ਗਿਰਾਵਟ ਤੋਂ ਬਾਅਦ ਮੌਤ ਦੇ ਮਾਮਲੇ ਫਿਰ ਵਧਣ ਲੱਗੇ ਹਨ ਜਿਨ੍ਹਾਂ ‘ਚ ਜਿਆਦਾ ਮਾਮਲੇ ਡੈਲਟਾ ਵੇਰੀਐਂਟ ਨਾਲ ਸਬੰਧਤ ਨੇ।

Spread the love