ਪੰਜਾਬ ਸਰਕਾਰ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਵੱਡੀ ਸੌਗਾਤ ਦਾ ਐਲਾਨ ਕੀਤਾ ਹੈ।

ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ੀ ਮੁਆਫ਼ ਦਾ ਐਲਾਨ ਕੀਤਾ ਹੈ ,ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।

ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।

ਕੈਪਟਨ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫ਼ੀ ਦਾ ਚੋਣ ਵਾਅਦਾ ਕੀਤਾ ਗਿਆ ਸੀ ,ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ ,ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ ਗਈ।

Spread the love