ਦੱਖਣੀ ਅਫਰੀਕਾ ਵਿਚ ਸਾਬਕਾ ਰਾਸ਼ਟਰਪਤੀ ਯਾਕੂਬ ਜੂਮਾ ਦੇ ਜੇਲ ਜਾਣ ਤੋਂ ਬਾਅਦ ਸ਼ੁਰੂ ਹੋਈ ਹਿੰਸਾ ਵਿਚ ਹੁਣ ਤਕ 72 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਦੁਕਾਨਾਂ ਨੂੰ ਲੁੱਟਣ ਦੌਰਾਨ ਭਗਦੜ ਵਿੱਚ ਕੁਚਲ ਜਾਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਸੈਨਾ ਨੇ ਸਥਿਤੀ ਨੂੰ ਕਾਬੂ ਵਿਚ ਲਿਆਉਣ ਲਈ ਅਚਾਨਕ ਗ੍ਰਨੇਡ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ।

ਹੁਣ ਤੱਕ 1200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਹ ਹਿੰਸਾ ਦੇਸ਼ ਦੇ ਦੋ ਪ੍ਰਾਂਤਾਂ ਦੇ ਮਾੜੇ ਇਲਾਕਿਆਂ ਵਿੱਚ ਹੋਈ ਹੈ, ਜਿਥੇ ਇੱਕ ਕਮਿਊਨਿਟੀ ਰੇਡੀਓ ਸਟੇਸ਼ਨ ਦੀ ਭੰਨਤੋੜ ਕੀਤੀ ਗਈ ਸੀ।

ਦੇਸ਼ ਵਿਚ ਸਥਿਤੀ ਇੰਨੀ ਵਿਗੜ ਗਈ ਹੈ ਕਿ ਕਈ ਟੀਕਾਕਰਨ ਕੇਂਦਰਾਂ ਨੂੰ ਬੰਦ ਕਰਨਾ ਪਿਆ ਸੀ। ਦਰਅਸਲ ਸਾਬਕਾ ਰਾਸ਼ਟਰਪਤੀ ਯਾਕੂਬ ਜੂਮਾ ‘ਤੇ ਆਪਣੇ ਕਾਰਜਕਾਲ ਦੌਰਾਨ ਭਿਆਨਕ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ।

Spread the love