Anmol-Gagan-Maan-Bhagwant-Maan

ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਭਗਵੰਤ ਮਾਨ ਦੇ ਹੱਕ ‘ਚ ਵੱਡਾ ਬਿਆਨ ਦਿੱਤਾ, ਅਨਮੋਲ ਗਗਨ ਮਾਨ ਨੇ ਆਖਿਆ ਕਿ ਭਗਵੰਤ ਮਾਨ ਨੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ, ਜਿਸ ਕਾਰਨ ਭਗਵੰਤ ਮਾਨ ਨੂੰ ਹੀ CM ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ, ਹਾਲਾਂਕਿ ਅਨਮੋਲ ਗਗਨ ਮਾਨ ਨੇ ਇਹ ਵੀ ਸਾਫ ਕਰ ਦਿੱਤਤਾ ਕਿ ਇਹ ਕੇਵਰ ਉਨਾਂ ਦੇ ਵਿਚਾਰ ਹਨ, ਪਾਰਟੀ ਹਾਈਕਮਾਂਡ ਜੋ ਵੀ ਫੈਸਲਾ ਕਰੇਗੀ, ਉਹ ਸਭ ਨੂੰ ਮਨਜੂਰ ਹੋਵੇਗਾ, ਦੱਸਦੀਏ ਕਿ ਆਮ ਆਦਮੀ ਪਾਰਟੀ ਫਿਲਹਾਲ ਪੰਜਾਬ ਵਿੱਚ ਮੁੱਖ ਮੰਤਰੀ ਚਿਹਰਾ ਤਲਾਸ਼ ਕਰ ਰਹੀ ਹੈ, ਮੁੱਖ ਮੰਤਰੀ ਉਮੀਦਵਾਰਾਂ ਦੀ ਸੂਚੀ ਵਿੱਚ ਪਹਿਲੇ ਨੰਬਰ ‘ਤੇ ਜੇ ਕਿਸੇ ਆਗੂ ਦਾ ਨਾਮ ਚੱਲ ਰਿਹਾ ਤਾਂ ਉਹ ਭਗਵੰਤ ਮਾਨ ਹਨ, ਜਿਨਾਂ ਨੂੰ ਲਗਾਤਾਰ ਪਾਰਟੀ ਆਗੂਆਂ ਦਾ ਵੀ ਸਮਰਥਨ ਮਿਲ ਰਿਹਾ ਹੈ, ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਮਹਿਜ਼ ਕੁੱਝ ਮਹੀਨਿਆਂ ਦਾ ਸਮਾਂ ਬਾਕੀ ਬਚਿਆ, ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਨੇ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿੱਪ ਪੰਜਾਬ ਵਿੱਚ ਜਲਦ ਆਪਣਾ ਮੁੱਖ ਮੰਤਰੀ ਚਿਹਰਾ ਐਲ਼ਾਨ ਸਕਦੀ ਹੈ, ਅਨਮੋਲ ਗਗਨ ਮਾਨ ਨੂੰ ਜਦੋਂ ਇਹ ਸਵਾਲ ਪੁੱਛਿਆ ਗਿਆ ਕਿ ਪੰਜਾਬ ‘ਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਹੜਾ ਉਮੀਦਵਾਰ ਹੋਣਾ ਚਾਹੀਦਾ ਹੈ ਤਾਂ ਉਨ੍ਹਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਲਿਆ । ਜਿਸ ਤੋਂ ਸਾਫ ਹੋ ਜਾਂਦਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਸ ਸਮੇਂ ਭਗਵੰਤ ਮਾਨ ਸਭ ਤੋਂ ਅੱਗ ਨੇ, ਪਰ ਕੇਜਰੀਵਾਲ ਤੇ ਉਨਾਂ ਦੀ ਟੀਮ ਵੱਲੋਂ ਕੀ ਫੈਸਲਾ ਲਿਆ ਜਾਂਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ

Spread the love