ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਦੇ ਜੇਲ੍ਹ ਜਾਣ ਦਾ ਮਾਮਲਾ ਹਿੰਸਤ ਰੂਪ ਧਾਰਨ ਕਰਨ ਤੋਂ ਬਾਅਦ ਹੋਰ ਜ਼ਿਆਦਾ ਗੰਭੀਰ ਹੋ ਗਿਆ।
ਇਸ ਹਿੰਸਾ ਵਿੱਚ ਹੁਣ ਤੱਕ 72 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਸੈਂਕੜੇ ਲੋਕ ਜਖ਼ਮੀ ਵੀ ਹੋਏ ਨੇ। ਚਰਚਾ ਇਹ ਵੀ ਹੈ ਕਿ ਭਾਰਤੀ ਮੂਲ ਦੇ ਲੋਕਾਂ ਨੂੰ ਹੁਣ ਨਿਸ਼ਾਨਾ ਬਣਾਇਆ ਜਾ ਰਿਹਾ।
ਇਸ ਤੋਂ ਇਲਾਵਾ ਭਾਰਤੀ ਲੋਕਾਂ ਦੇ ਸਟੋਰਾਂ ਅਤੇ ਪ੍ਰੋਜੈਕਟ ਵਿੱਚ ਲੁੱਟਖੋਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ। ਉਧਰ ਦੂਸਰੇ ਪਾਸੇ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀਆਂ ਕਈ ਸੜਕਾਂ ਨੂੰ ਜਾਮ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।
ਦੱਸ ਦੇਈਏ ਕਿ ਹੁਣ ਤੱਕ 1200 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਹਿੰਸਾ ਦੇਸ਼ ਦੇ ਦੋ ਪ੍ਰਾਂਤਾਂ ਦੇ ਮਾੜੇ ਇਲਾਕਿਆਂ ਵਿੱਚ ਹੋਈ ਹੈ, ਜਿੱਥੇ ਇੱਕ ਕਮਿਊਨਿਟੀ ਰੇਡੀਓ ਸਟੇਸ਼ਨ ਦੀ ਭੰਨਤੋੜ ਕੀਤੀ ਗਈ ਸੀ।
ਦੇਸ਼ ਵਿਚ ਸਥਿਤੀ ਇੰਨੀ ਵਿਗੜ ਗਈ ਹੈ ਕਿ ਕਈ ਟੀਕਾਕਰਨ ਕੇਂਦਰਾਂ ਨੂੰ ਬੰਦ ਕਰਨਾ ਪਿਆ ਸੀ। ਦਰਅਸਲ ਸਾਬਕਾ ਰਾਸ਼ਟਰਪਤੀ ਯਾਕੂਬ ਜੂਮਾ ‘ਤੇ ਆਪਣੇ ਕਾਰਜਕਾਲ ਦੌਰਾਨ ਭਿਆਨਕ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉਤਰੇ ਨੇ।