ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ।

ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 22 ਜੁਲਾਈ ਨੂੰ ਸੰਸਦ ਦੇ ਘਿਰਾਓ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਕਿਹਾ ਮਾਰਚ ਵੇਲੇ ਜੇਕਰ ਸਾਨੂੰ ਗ੍ਰਿਫ਼ਤਾਰੀ ਦੇਣੀਆਂ ਪਈਆਂ ਤਾਂ ਅਸੀਂ ਉਹ ਦੇਵਾਂਗੇ, ਪਿੱਛੇ ਨਹੀਂ ਹਟਾਂਗੇ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਮੋਰਚਾ ਨਹੀਂ ਜਿੱਤ ਜਾਂਦੇ ਉਦੋਂ ਤੱਕ ਕੋਈ ਵੀ ਰਾਜਨੀਤਿਕ ਪਾਰਟੀ ਨਹੀਂ ਬਣਾਉਣਗੇ। ਉਨ੍ਹਾਂ ਕਿਹਾ ਜੇਕਰ ਕਿਸੇ ਆਗੂ ਨੂੰ ਰਾਜਨੀਤੀ ਵਿੱਚ ਆਉਣਾ ਹੈ ਤਾਂ ਪਹਿਲਾਂ ਅਸੀਂ ਮੋਰਚਾ ਜਿੱਤ ਲਈਏ ਫਿਰ ਜੋ ਆਉਣਾ ਚਾਹੁੰਦਾ ਆ ਜਾਵੇਂ ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਜਪਾ ਆਗੂਆਂ ਤੇ ਹੋ ਰਹੇ ਹਮਲੇ ਨੂੰ ਭਾਜਪਾ ਆਗੂ ਲੋਕਤੰਤਰ ਦਾ ਘਾਣ ਦੀ ਗੱਲ ਕਹਿ ਰਹੇ ਹਨ ਪਰ ਜਦੋਂ ਕਿਸਾਨ ਦਿੱਲੀ ਵੱਲ ਕੂਚ ਕੀਤਾ ਸੀ ਉਦੋਂ ਕਿਸਾਨਾਂ ਤੇ ਪਾਣੀ ਦੀਆਂ ਬੁਛਾਰਾਂ ਅਤੇ ਵੱਡੇ ਵੱਡੇ ਪੱਥਰ ਲਗਾ ਕੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਸੀ ਜਿਸ ਦੌਰਾਨ ਕਈ ਕਿਸਾਨ ਜ਼ਖ਼ਮੀ ਵੀ ਹੋਏ ਸਨ ਉਦੋਂ ਭਾਜਪਾ ਵਾਲੇ ਕਿੱਥੇ ਗਏ ,ਉਦੋਂ ਲੋਕਤੰਤਰ ਦਾ ਘਾਣ ਨਹੀਂ ਹੋਇਆ ਸੀ ।

Spread the love