ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਮੁੱਖ ਮੰਤਰੀ ਕੈਪਟਨ ਵਿਚਾਲੇ ਚੱਲ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ।

ਬੈਠਕ ਤੋਂ ਬਾਅਦ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੋ ਵੀ ਹਾਈਕਮਾਂਡ ਦਾ ਫ਼ੈਸਲਾ ਹੋਵੇਗਾ ਉਹ ਉਨ੍ਹਾਂ ਨੂੰ ਸਵੀਕਾਰ ਹੋਵੇਗਾ । ਕੁਝ ਮੁੱਦਿਆ ਨੂੰ ਉਭਾਰਿਆ ਗਿਆ ਹੈ ਜਿਸ ਬਾਰੇ ਹਰੀਸ਼ ਰਾਵਤ ਹਾਈਕਮਾਂਡ ਨਾਲ ਗੱਲ ਕਰਨਗੇ। ਜਿਸਤੋਂ ਲੱਗਦਾ ਕਿ ਹਰੀਸ਼ ਰਾਵਤ ਨੇ ਮੁੱਖ ਮੰਤਰੀ ਕੈਪਟਨ ਨੂੰ ਮਨਾ ਲਿਆ।

ਹਰੀਸ਼ ਰਾਵਤ ਨੇ ਜੋ ਫਾਰਮੂਲਾ ਕੈਪਟਨ ਅੱਗੇ ਰੱਖਿਆ ਉਸ ‘ਤੇ ਕੈਪਟਨ ਅਮਰਿੰਦਰ ਸਿੰਘ ਰਾਜ਼ੀ ਹੋ ਗਏ ਹਨ। ਦੋਨਾਂ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਵੀ ਸੰਕੇਤ ਮਿਲੇ ਹਨ ਕਿ ਆਉਂਦੇ ਹਫ਼ਤੇ ਪੰਜਾਬ ਕੈਬਨਿਟ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਵੀ ਹੈ। ਜਿਸ ਦੌਰਾਨ ਕੈਪਟਨ ਆਪਣੀ ਮਰਜ਼ੀ ਮੁਤਾਬਿਕ ਫ਼ੈਸਲਾ ਲੈ ਸਕਣਗੇ।

Spread the love