ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਗਿਆ ਹੈ।

ਉਨ੍ਹਾਂ ਟਵੀਟ ‘ਚ ਲਿਖਿਆ ਹੈ ਕਿ ਦੇਸ਼ ਦੇ ਕਿਸਾਨਾਂ ਦਾ ਸਾਥ ਦੇਣਾ ਸਾਡਾ ਸਾਰੇ ਭਾਰਤੀਆਂ ਦਾ ਫਰਜ਼ ਹੈ ,ਅਸੀ ਕਿਸਾਨਾਂ ਦਾ ਸਾਥ ਦੇ ਕੇ ਕੋਈ ਅਹਿਸਾਨ ਨਹੀਂ ਕੀਤਾ ਬਲਕਿ ਆਪਣਾ ਫਰਜ਼ ਨਿਭਾਇਆ ਹੈ , ਉਨ੍ਹਾਂ ਕਿਹਾ ਕਿ ਕਿਸਾਨ ਅਪਰਾਧੀ ਨਹੀਂ ਹਨ ਨਾ ਹੀ ਅੱਤਵਾਦੀ ਉਹ ਸਾਡੇ ਅਨਦਾਤਾ ਹਨ ।

ਦਰਅਸਲ ਬੀਤੇ ਦਿਨ ਦਿੱਲੀ ਦੇ ਉਪ ਰਾਜਪਾਲ ਬੈਜਲ ਨੇ ਕਿਸਾਨਾਂ ਖ਼ਿਲਾਫ਼ ਦਰਜ ਮਾਮਲਿਆਂ ਲਈ ਦਿੱਲੀ ਸਰਕਾਰ ਵੱਲੋਂ ਚੁਣੇ ਪੈਨਲ ਨੂੰ ਖਾਰਿਜ ਕਰ ਦਿੱਤਾ ਸੀ ਇਹ ਕਹਿੰਦੇ ਹੋਏ ਕਿ ਦਿੱਲੀ ਪੁਲਿਸ ਵੱਲੋਂ ਦੱਸੇ ਗਏ ਵਕੀਲਾਂ ਦੇ ਪੈਨਲ ‘ਤੇ ਦਿੱਲੀ ਕੈਬਨਿਟ ਫ਼ੈਸਲਾ ਲਵੇ ਪਰ ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦਾ ਪੈਨਲ ਖਾਰਿਜ ਕਰ ਦਿੱਤਾ ਹੈ।

ਸੀ.ਐੱਮ.ਓ. ਦੇ ਬਿਆਨ ਵਿੱਚ ਕਿਹਾ ਗਿਆ ਹੈ, ਕੇਂਦਰ ਸਰਕਾਰ ਕੇਜਰੀਵਾਲ ਸਰਕਾਰ ‘ਤੇ ਦਬਾਅ ਪਾ ਰਹੀ ਹੈ ਕਿ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਖ਼ਿਲਾਫ਼ ਕੇਸ ਲੜਨ ਲਈ ਰਾਜ ਦੇ ਵਕੀਲਾਂ ਨੂੰ ਬਦਲ ਦੇਵੇ।

ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦਰਜ ਪਰਚਿਆਂ ਦੀ ਨਿਰਪੱਖ ਸੁਣਵਾਈ ਲਈ ਦਿੱਲੀ ਸਰਕਾਰ ਨੇ ਵਕੀਲਾਂ ਦਾ ਪੈਨਲ ਬਣਾਇਆ ਸੀ ਪਰ ਅਚਾਨਕ ਕਿਸਾਨਾਂ ਦੇ ਖ਼ਿਲਾਫ਼ ਦਰਜ ਮਾਮਲਿਆ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਆਪਣੇ ਵਕੀਲਾਂ ਦਾ ਪੈਨਲ ਨਿਯੁਕਤ ਕਰਾਉਣਾ ਚਾਹੁੰਦੀ ਹੈ ਪਰ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਪੁਲਿਸ ਦੇ ਇਸ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਸੀ ਤੇ ਹੁਣ ਉਪ ਰਾਜਪਾਲ ਨੇ ਦਿੱਲੀ ਸਰਕਾਰ ਨੂੰ ਕੈਬਨਿਟ ਬੈਠਕ ਬੁਲਾ ਕੇ ਦਿੱਲੀ ਪੁਲਿਸ ਦੇ ਵਕੀਲਾਂ ‘ਤੇ ਫ਼ੈਸਲਾ ਲੈਣ ਨੂੰ ਕਿਹਾ ਸੀ ਪਰ ਪੈਨਲ ਖਾਰਿਜ ਹੋ ਗਿਆ।

Spread the love