ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਤੇਲ ਦੀਆਂ ਕੀਮਤਾਂ ‘ਚ ਫਿਰ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਸ਼ਨੀਵਾਰ ਨੂੰ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਪਰ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ ਹੋਇਆ। ਪੈਟਰੋਲ ਦੀ ਕੀਮਤਾਂ ‘ਚ 30 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੈਟਰੋਲ ਦੀ ਕੀਮਤ ‘ਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।ਪੈਟਰੋਲ ਅੱਜ ਮੁਹਾਲੀ ‘ਚ 103.69 ਰੁਪਏ ਅਤੇ ਡੀਜ਼ਲ 92.84 ਰੁਪਏ ਰੁਪਏ ਪ੍ਰਤੀ ਲੀਟਰ ਵਿਕ ਰਿਹਾ। ਦਿੱਲੀ ਵਿੱਚ 101.84 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪੈਟਰੋਲ ਦੀ ਕੀਮਤ 4 ਮਈ ਤੋਂ ਹੁਣ ਤੱਕ 41 ਵਾਰ ਵਧੀ ਹੈ, ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 37 ਵਾਰ ਵਾਧਾ ਅਤੇ ਇੱਕ ਵਾਰ ਕਮੀ ਆਈ ਹੈ। ਤੇਲ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧੇ ਕਾਰਨ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ ਅਤੇ ਪੰਜਾਬ ਸਮੇਤ 15 ਰਾਜਾਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਗਈਆਂ ਹਨ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋ ਗਿਆ ਹੈ। ਡੀਜ਼ਲ ਰਾਜਸਥਾਨ, ਉੜੀਸਾ ਅਤੇ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਚੁੱਕਾ ਹੈ।

Spread the love