ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿਚ ਇਕ ਹਾਈਵੇ ‘ਤੇ ਯਾਤਰੀ ਬੱਸ ਅਤੇ ਟਰੱਕ ਵਿਚ ਜਬਰਦਸਤ ਟੱਕਰ ਹੋ ਗਈ ਜਿਸ ਕਰਕੇ 30 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਜ਼ਖਮੀਆਂ ਲੋਕਾਂ ਵਿਚੋਂ ਜ਼ਿਆਦਾਤਰ ਉਹ ਵਰਕਰ ਹਨ ਜੋ ਈਦ-ਉਲ-ਅਜਹਾ ਮਨਾਉਣ ਲਈ ਆਪਣੇ ਘਰ ਜਾ ਰਹੇ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ, ਉਦੋਂ ਉਹ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਦੇ ਤਾਉਨਸਾ ਬਾਈਪਾਸ ਨੇੜੇ ਸਿੰਧੂ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਈ।

ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਪੁਸ਼ਟੀ ਕਰਦਿਆਂ ਹਾਦਸੇ ‘ਤੇ ਦੁੱਖ ਜਾਹਰ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਰ ਅਤੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਤੋਂ ਇਲਾਵਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ।

Spread the love