ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖ਼ਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਅਭੱਦਰ ਟਿੱਪਣੀਆਂ ਕਰ ਰਿਹਾ ਸੀ, ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਅਤੇ ਅੱਜ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖ਼ਿਲਾਫ਼ ਐਫ.ਆਈ.ਆਰ. ਨੰ. 164 ਮਿਤੀ 19/07/21 ਨੂੰ ਆਈ.ਟੀ.ਐਕਟ ਦੀ ਧਾਰਾ 67 ਅਤੇ ਆਈ.ਪੀ.ਸੀ. ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ।

Spread the love