ਉੱਤਰਾਖੰਡ ਦੇ ਜ਼ਿਲ੍ਹੇ ਉੱਤਰਕਾਸ਼ੀ ਵਿੱਚ ਦੇਰ ਰਾਤ ਬੱਦਲ ਫਟਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤੁਹਾਨੂੰ ਦੱਸ ਦਈਏ ਲਗਾਤਾਰ ਪੈ ਰਹੇ ਮੀਂਹ ਕਰਕੇ ਆਮ ਲੋਕਾਂ ਨੂੰ ਬਹੁਤ ਦਿੱਕਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਮਾਂਡੋ ਪਿੰਡ ਵਿੱਚ ਚਾਰ ਲੋਕ ਅਜੇ ਵੀ ਲਾਪਤਾ ਹਨ। ਸੂਬੇ ਦੀਆਂ ਜ਼ਿਆਦਾਤਰ ਥਾਵਾਂ ‘ਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਆਮ ਲੋਕ ਖੱਜਲ ਖੁਆਰ ਹੋ ਰਹੇ ਹਨ।
ਉੱਤਰਕਾਸ਼ੀ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਫ਼ਸਰ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਉੱਤਰਕਾਸ਼ੀ ਜ਼ਿਲੇ ਦੇ ਗੰਗੋਰੀ ਰੋਡ ‘ਤੇ ਪੈਂਦੇ ਮਾਂਡੋ ਪਿੰਡ ਵਿੱਚ ਐਤਵਾਰ ਦੇਰ ਰਾਤ ਬੱਦਲ ਫਟਣ ਨਾਲ ਮਲਬਾ ਮਕਾਨਾਂ ਅੰਦਰ ਆ ਗਿਆ, ਜਿਸ ਕਾਰਨ ਇੱਕ ਹੀ ਪਰਿਵਾਰ ਦੀ ਮਾਧੁਰੀ ਦੇਵੀ (36), ਰੀਤੂ ਦੇਵੀ (32) ਅਤੇ ਉਸਦੀ ਤਿੰਨ ਸਾਲ ਦੀ ਇੱਕ ਬੇਟੀ ਤ੍ਰਿਸ਼ਵੀ ਦੀ ਮੌਤ ਹੋ ਗਈ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ,ਤੇ ਜੋ ਲੋਕ ਅਜੇ ਤੱਕ ਲਾਪਤਾ ਨੇ ਉਨ੍ਹਾਂ ਦੀ ਭਾਲ ਜਾਰੀ ਹੈ।