ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਇੱਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ।

ਦਿੱਲੀ ਬਾਡਰ ‘ਤੇ ਕਈ ਦਿਨਾਂ ਤੋਂ ਬੈਠੇ ਰਮਤਾ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਦੱਸ ਦੇਈਏ ਕਿ ਰਮਤਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਟਿੱਕਰੀ’ ਬਾਰਡਰ ਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸਨ।

ਜਦੋਂ ਰਮਤਾ ਸਿੰਘ ਕਿਸਾਨ ਆਪਣੇ ਪਿੰਡ ਖੋਖਰ ਕਲਾ ਵਿਖੇ ਗਏ ਤੇ ਰਸਤੇ ਵਿੱਚ ਲਹਿਰਾ ਨੇੜੇ ਗਾਗਾ ਦੀ ਕੈਂਚੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਗ੍ਰਹਿਕ ਲਹਿਰਾ ਦੇ ਮੀਤ ਪ੍ਰਧਾਨ ਸੁਭਾਸ਼ ਸਿੰਘ ਅਤੇ ਬੀ ਕੇ ਸਿੰਘ ਨੇ ਦੱਸਿਆ ਕਿ ਕਿਸਾਨ ਰਮਤਾ ਸਿੰਘ 40 ਦਿਨਾਂ ਤੋਂ ਸੰਘਰਸ਼ ਵਿੱਚ ਹਨ ਅਤੇ ਜਦੋਂ ਤੋਂ ਦਿੱਲੀ ਵਿੱਚ ਸੰਘਰਸ਼ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਕਿਸਾਨ ਦਿੱਲੀ ਦੀ ਟਿੱਕਰੀ ਸਰਹੱਦ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ।

ਖੇਤੀਬਾੜੀ ਕਾਨੂੰਨਾਂ ਦੀ ਲੜਾਈ ਵਿੱਚ 600 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਬਿਲਕੁਲ ਨਹੀਂ ਸੁਣ ਰਹੀ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਕਿਸਾਨ ਰਮਤਾ ਸਿੰਘ ਦੇ ਪਰਿਵਾਰ ਨੂੰ ਨੌਕਰੀ ਅਤੇ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

Spread the love