ਦੇਸ਼ ਭਰ ਵਿੱਚ ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਅਗਲੇ ਇੱਕ ਹਫ਼ਤੇ ਤੱਕ ਉੱਤਰ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 19 ਤੋਂ 21 ਜੁਲਾਈ ਤੱਕ ਪੂਰੇ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਹੋਵੇਗਾ ਜਦੋਂਕਿ ਪੱਛਮੀ ਖੇਤਰਾਂ ਵਿੱਚ ਇਹ ਹਾਲਾਤ 23 ਜੁਲਾਈ ਤੱਕ ਰਹਿਣਗੇ।

ਭਾਰਤ ਮੌਸਮ ਵਿਭਾਗ (India Meteorological Department) ਵੱਲੋਂ ਮਿਲੀ ਜਾਣਕਾਰੀ ਮੁਤਾਬਿਕ 21 ਜੁਲਾਈ ਤੱਕ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ’ਤੇ 19 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਅਤੇ ਚੰਡੀਗੜ੍ਹ ’ਚ 19 ਜੁਲਾਈ ਨੂੰ ਹਲਕੀ ਕਿਣ-ਮਿਣ ਰਹੇਗੀ।

ਮੌਸਮ ਵਿਭਾਗ ਨੇ ਪੱਛਮੀ ਅਤੇ ਦੱਖਣੀ ਭਾਰਤ ਵਿੱਚ ਵੀ 23 ਜੁਲਾਈ ਤੱਕ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ ’ਚ ਵੀ ਇਸ ਸਮੇਂ ਦੌਰਾਨ ਮੀਂਹ ਪਏਗਾ।

Spread the love