ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਰੋਚਕ ਅਤੇ ਸੌਖੇ ਤਰੀਕੇ ਨਾਲ ਪੜਾਈ ਕਰਵਾਉਣ ਲਈ ਵਰਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਟ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਇਆ ਜਾਵੇਗਾ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ ਜਦਕਿ ਜ਼ਿਲ੍ਹਾ ਪੱਧਰੀ ਫੈਸਟ 26 ਤੋਂ 28 ਜੁਲਾਈ ਤੱਕ ਹੋਵੇਗਾ। ਸੂਬਾ ਪੱਧਰੀ ਫੈਸਟ 1 ਤੋਂ 3 ਅਗਸਤ ਤੱਕ ਹੋਵੇਗਾ।

ਇਸ ਦੌਰਾਨ ਅਧਿਆਪਕਾਂ ਵੱਲੋਂ ਤਿਆਰ ਕੀਤੇ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡਿਓ ਗੇਮ, ਨਵੀਨਤਮ ਚਾਰਟ, ਫਲੈਸ ਕਾਰਡ, ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ, ਇਨਫਾਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟਾਂ ਅਤੇ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Spread the love