ਲੰਮੀ ਲੜਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਦੇ ਹੀ ਵਧਾਈਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸਦੇ ਹੀ ਚੱਲਦਿਆਂ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸਿੱਧੂ ਨੂੰ ਵਧਾਈ ਦਿੱਤੀ ਗਈ ਹੈ।
ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ‘ਤੇ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਦੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਆਪਣੇ ਸਾਰੇ ਵਿਵਾਦ ਸਤਿਕਾਰਯੋਗ ਤਰੀਕੇ ਨਾਲ ਹੱਲ ਕਰ ਲੈਣਗੇ।
I welcome the appointment of @sherryontopp as Ppcc chief I’m sure he’ll break the ice with @capt_amarinder in an honourable manner and work towards forming a Cong govt once again to resolve burning issues like sacrilege & Behbal besides ameliorating the lot of poor-khaira
— Sukhpal Singh Khaira (@SukhpalKhaira) July 19, 2021
ਉਨ੍ਹਾਂ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਤੋਂ ਇਲਾਵਾ ਬੇਅਦਬੀ, ਬਹਿਬਲ ਜਿਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਗਰੀਬਾਂ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਕੰਮ ਕਰਨਗੇ।
ਇਸ ਦੇ ਨਾਲ ਹੀ ਖਹਿਰਾ ਨੇ ਚਾਰਾਂ ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਸੰਗਤ ਗਿਲਜੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਦਾ ਵੀ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਪੂਰਾ ਦਾਅ ਲਗਾ ਦੇਣਗੇ।