ਪੰਜਾਬ ਸਰਕਾਰ ਨੇ ਸਕੂਲਾਂ ਨੂੰ ਖੋਲ੍ਹਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਦੇ 10, 11 ਅਤੇ 12 ਕਲਾਸਾਂ ਲਈ ਸਕੂਲ 26 ਜੁਲਾਈ ਤੋਂ ਖੁੱਲ੍ਹਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਹੁਣ ਕਰੋਨਾ ਵਾਇਰਸ ਦੇ ਕੇਸ ਲਗਾਤਾਰ ਘੱਟ ਰਹੇ ਹਨ। ਇਸ ਦੌਰਾਨ 10ਵੀਂ ਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ।
ਇਸ ਦੌਰਾਨ 10ਵੀਂ ਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਇਸ ਦੌਰਾਨ ਜੇਕਰ ਸਭ ਕੁਝ ਠੀਕ ਰਿਹਾ ਤਾਂ 2 ਅਗਸਤ ਤੋਂ ਸਾਰੀਆਂ ਕਲਾਸਾਂ ਖੋਲ੍ਹੀਆ ਜਾ ਸਕਣਗੀਆਂ। ਇਸਦੇ ਨਲਾ ਹੀ ਸ਼ਰਤ ਵੀ ਰੱਖੀ ਗਈ ਹੈ ਕਿ ਕਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਵਿਦਿਆਰਥੀ ਅਤੇ ਅਧਿਆਪਕ ਹੀ ਸਕੂਲ ਆ ਸਕਣਗੇ। ਜੇ ਹਾਲਾਤ ਠੀਕ ਰਹੇ ਤਾਂ ਬਾਕੀ ਕਲਾਸਾਂ ਲਈ 2 ਅਗਸਤ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।
ਇੱਥੇ ਇਹ ਵੀ ਦੱਸ ਦਈਏ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ। ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਸਹਿਮਤ ਹਨ ਤਾਂ ਬੱਚੇ ਸਕੂਲ ਜਾਣਗੇ। ਇਸ ਦੌਰਾਨ ਆਨ-ਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ। ਹਾਲਾਂਕਿ ਇਹ ਹੁਕਮ ਸਾਰੇ ਸਕੂਲਾਂ ‘ਤੇ ਲਾਗੂ ਹੁੰਦੇ ਹਨ ਪਰ ਪ੍ਰਾਈਵੇਟ ਸਕੂਲ ਆਪਣੀ ਮਨਮਰਜ਼ੀ ਨਾਲ ਫ਼ੈਸਲਾ ਲੈ ਸਕਣਗੇ।
ਇਸ ਦੇ ਨਾਲ ਹੀ ਇੰਡੋਰ ਪ੍ਰੋਗਰਾਮਾਂ ਵਿੱਚ ਹੁਣ ਲੋਕਾਂ ਦੀ ਗਿਣਤੀ ਵਧਾ ਦਿੱਤੀ ਗਈ ਅਤੇ ਇਹ ਗਿਣਤੀ ਵਧਾ ਕੇ ਹੁਣ 150 ਕਰ ਦਿੱਤੀ ਗਈ ਹੈ ਜਦੋਂ ਕਿ ਆਊਟਡੋਰ ਵਿੱਚ ਇਹੀ ਗਿਣਤੀ ਵਧਾ ਕੇ 300 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਕਲਾਸਾਂ ਦੇ ਬੱਚਿਆਂ ਬਾਰੇ ਫ਼ੈਸਲਾ 2 ਅਗਸਤ ਨੂੰ ਲਿਆ ਜਾਵੇਗਾ।
Schools for Class 10, 11, 12 in Punjab to open from July 26 as CM @capt_amarinder announces more #COVID19 relaxations, allows 150 indoors & 300 outdoors, with limit of 50% capacity. Indicates commencement of other classes in schools from Aug 2 if situation stays under control. pic.twitter.com/3uu8TbmNZW
— Raveen Thukral (@RT_MediaAdvPBCM) July 20, 2021