ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਵਰਕਿੰਗ ਪ੍ਰਧਾਨਾਂ ਦੇ ਤਾਜਪੇੋਸ਼ੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ। ਇਸ ਦੇ ਬਾਰੇ ਜਾਣਕਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਹਰੀਸ਼ ਰਾਵਤ ਨੇ ਤਸਦੀਕ ਕੀਤਾ ਹੈ ਕਿ ਮੁੱਖ ਮੰਤਰੀ ਸਮਾਗਮ ਵਿੱਚ ਆਉਣ ਲਈ ਸਹਿਮਤ ਹੋ ਗਏ ਹਨ। ਪਰ ਅਜੇ ਤੱਕ ਕੈਪਟਨ ਧੜੇ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ। ਇਹ ਪਾਰਟੀ ਹਾਈ ਕਮਾਨ ਦੇ ਦਖਲ ਤੋਂ ਬਾਅਦ ਸੰਭਵ ਹੋਇਆ ਹੈ। ਪਤਾ ਲੱਗਿਆ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਦੇ ਨਾਲ ਕਾਂਗਰਸ ਭਵਨ ਜਾਣਗੇ, ਜਿਥੇ ਇਹ ਸਮਾਗਮ ਹੋਣਾ ਹੈ। ਦੱਸ ਦਈਏ ਕਿ

ਪੰਜਾਬ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਕਾਂਗਰਸ ਪ੍ਰਧਾਨ ਵੱਜੋਂ ਆਪਣਾ ਅਹੁਦਾ ਸਾਂਭਣਗੇ। ਇਸ ਮੌਕੇ ਚਾਰ ਵਰਕਿੰਗ ਪ੍ਰਧਾਨਾਂ ਨੂੰ ਸਹੁੰ ਚੁਕਾਈ ਜਾਵੇਗੀ।

Spread the love