ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣਾਂ ਨੂੰ ਲੈਕੇ ਹਾਈਕੋਰਟ ਦਾ ਫ਼ੈਸਲਾ ਆਇਆ ਹੈ ਕਿ ਹੁਣ DSGMC ਦੀਆਂ ਚੋਣਾਂ 22 ਅਗਸਤ ਨੁੰ ਹੋਣਗੀਆਂ।

ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਜਲਦ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ।

ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ਵਿੱਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਨਤੀਜਾ 25 ਅਗਸਤ ਨੂੰ ਆਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਫ਼ੈਸਲੇ ਦਾ ਸਵਾਗਤ ਕਰਦਾ ਹੈ।

ਦਰਅਸਲ ਦਿੱਲੀ ’ਚ ਕਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ।

Spread the love