ਲੰਮੇ ਸਮੇਂ ਤੋਂ ਚੱਲ ਰਹੇ ਕਾਟੋ – ਕਲੇਸ਼ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਇਕੱਠੇ ਬੈਠੇ ਹੋਏ ਨਜ਼ਰ ਆਏ ਹਨ। ਕਾਫ਼ੀ ਲੰਮੇ ਸਮੇਂ ਤੋਂ ਬਾਅਦ ਕੈਪਟਨ ਅਤੇ ਸਿੱਧੂ ਅੱਜ ਇਕ ਫ਼ਰੇਮ ਵਿੱਚ ਨਜ਼ਰ ਆਏ। ਉਹ ਚਾਹ ਦੀ ਟੇਬਲ ’ਤੇ ਇਕੱਠੇ ਬੈਠੇ ਸਨ ਜਦਕਿ ਉਹਨਾਂ ਦੇ ਇਕ ਬੰਨੇ ਸ੍ਰੀ ਹਰੀਸ਼ ਰਾਵਤ ਅਤੇ ਦੂਜੇ ਬੰਨੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ ਸਨ। ਇਸ ਤੋਂ ਇਲਾਵਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ੍ਰੀ ਮਨੀਸ਼ ਤਿਵਾੜੀ ਅਤੇ ਸ: ਜਸਬੀਰ ਸਿੰਘ ਡਿੰਪਾ ਵੀ ਇਸ ਮੌਕੇ ਹਾਜ਼ਰ ਸਨ।

ਤੁਹਾਨੂੰ ਦੱਸ ਦੇਈਏ ਅੱਜ ਨਵਜੋਤ ਸਿੰਘ ਸਿੱਧੂ ਰਸਮੀ ਤੌਰ ’ਤੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣਗੇ। ਇਸ ਲਈ ਪੰਜਾਬ ਕਾਂਗਰਸ ਭਵਨ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਪੰਜਾਬ ਭਵਨ ਅਤੇ ਪੰਜਾਬ ਕਾਂਗਰਸ ਭਵਨ ਦੇ ਬਾਹਰ ਵਿਆਹ ਵਰਗਾ ਮਾਹੌਲ ਹੈ।ਸੁਰੱਖਿਆ ਪ੍ਰਬੰਧ ਸਖ਼ਤ ਕੀਤਾ ਗਏ ਹਨ।

ਸਿੱਧੂ ਦੀ ਤਾਜਪੋਸ਼ੀ ਦੇ ਸਮਾਰੋਹ ਤੋਂ ਪਹਿਲਾਂ ਸਾਰੇ ਸੰਸਦ ਮੈਂਬਰ, ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਨੇਤਾ ਪੰਜਾਬ ਭਵਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟੀ ਪਾਰਟੀ ਵਿਚ ਭਾਗ ਲੈਣ ਲਈ ਪਹੁੰਚ ਰਹੇ ਹਨ। ਸਿੱਧੂ ਵੀ ਟੀ ਪਾਰਟੀ ਵਿਚ ਪਹੁੰਚ ਗਏ ਹਨ।

ਇਸ ਤੋਂ ਬਾਅਦ ਸਾਰੇ ਆਗੂ ਪੰਜਾਬ ਕਾਂਗਰਸ ਭਵਨ ਲਈ ਰਵਾਨਾ ਹੋਏ ਜਿੱਥੇ ਸ: ਸਿੰਧੂ ਦੇ ਨਾਲ ਨਾਲ ਚਾਰ ਵਰਕਿੰਗ ਪ੍ਰਧਾਨ ਸ: ਕੁਲਜੀਤ ਸਿੰਘ ਨਾਗਰਾ, ਸ: ਸੰਗਤ ਸਿੰਘ ਗਿਲਜੀਆਂ, ਸ: ਸੁਖਵਿੰਦਰ ਸਿੰਘ ਡੈਨੀ ਅਤੇ ਸ੍ਰੀ ਪਵਨ ਗੋਇਲ ਨੇ ਵੀ ਆਪਣੇ ਅਹੁਦੇ ਸੰਭਾਲਣੇ ਹਨ।

Spread the love