ਮਹਾਰਾਸ਼ਟਰ ’ਚ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਦੋ ਦਿਨਾਂ ’ਚ 129 ਲੋਕਾਂ ਨੂੰ ਜਾਨ ਗੁਆਉਣੀ ਪਈ ਹੈ।

24 ਘੰਟਿਆਂ ’ਚ ਰਾਏਗੜ੍ਹ, ਰਤਨਾਗਿਰੀ ਤੇ ਸਤਾਰਾ ’ਚ ਕਈ ਲੋਕ ਹਾਲੇ ਵੀ ਮਲਬੇ ਹੇਠਾਂ ਦੱਬੇ ਹਨ।

ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਐੱਨਡੀਆਰਐੱਫ ਤੇ ਐੱਸਡੀਆਰਐੱਫ ਤੋਂ ਇਲਾਵਾ ਨੇਵੀ ਨੇ ਵੀ ਮੋਰਚਾ ਸੰਭਾਲਿਆ ਹੋਇਆ ਹੈ।

ਭਾਰੀ ਬਰਸਾਤ ਕਾਰਨ ਰਤਨਾਗਿਰੀ ਜ਼ਿਲ੍ਹੇ ਦੇ ਚਿਪਲੂਣ ਸ਼ਹਿਰ ਦਾ ਵੱਡਾ ਹਿੱਸਾ ਪਾਣੀ ’ਚ ਡੁੱਬ ਗਿਆ ਹੈ।

ਸ਼ੁੱਕਰਵਾਰ ਨੂੰ ਚਿਪਲੂਣ ’ਚ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ ਉੱਥੇ ਹੋਏ ਨੁਕਸਾਨ ਦੀ ਭਿਆਨਕ ਤਸਵੀਰ ਦਿਖਾਈ ਦਿੱਤੀ।

ਕਈ ਇਲਾਕਿਆਂ ’ਚ ਪਹਾੜਾਂ ’ਤੇ ਜ਼ਮੀਨ ਖਿਸਕਣ ਨਾਲ ਸੌ ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ।

ਰਤਨਾਗਿਰੀ ਦੇ ਖੇਡ ਤਾਲੁਕਾ ਸਥਿਤ ਧਾਮਨੰਦ ਬੌਧਵਾੜੀ ’ਚ ਵੀ ਜ਼ਮੀਨ ਖਿਸਕਣ ਨਾਲ 17 ਲੋਕ ਮਾਰੇ ਗਏ ਹਨ।

ਰਾਏਗੜ੍ਹ ਤੇ ਤਲਈ ਪਿੰਡ ’ਚ 38 ਤੇ ਪੋਲਾਦਪੁਰ ’ਚ 11 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਦੀ ਖ਼ਬਰ ਹੈ।

Spread the love