ਕਰੋਨਾ ਦੇ ਚਲਦਿਆਂ ਕਈ ਦੇਸ਼ ਪਾਬੰਦੀਆਂ ‘ਚ ਢਿੱਲ ਦੇਣ ਦੇ ਹੱਕ ‘ਚ ਨਹੀਂ ਲੱਗ ਰਹੇ।

ਖਬਰ ਸੰਯੁਕਤ ਅਰਬ ਅਮੀਰਾਤ ਤੋਂ ਹੈ ਜਿੱਥੇ ਦੀ ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।

ਕਰੋਨਾ ਦੇ ਵਧ ਰਹੇ ਕੇਸਾਂ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ।ਯੂ.ਏ.ਈ. ਏਅਰਲਾਈਨ ਨੇ ਜਾਰੀ ਐਡਵਾਇਜ਼ਰੀ ਵਿਚ ਕਿਹਾ ਕਿ ਪਿਛਲੇ 14 ਦਿਨਾਂ ਵਿਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ.ਏ.ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।

ਉਨ੍ਹਾਂ ਕਿਹਾ ਕਿ ਯੂ.ਏ.ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਆਉਣ ਵਾਲੇ ਸਮੇਂ ‘ਚ ਹਾਲਾਤਾਂ ਦੇ ਅਨੁਸਾਰ ਫੈਸਲਾ ਲਿਆ ਜਾਵੇਗਾ।

Spread the love