ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ‘ਚ ਜੁਟੀ ਭੀੜ ‘ਤੇ ਚੰਡੀਗੜ੍ਹ ਪੁਲਿਸ ਨੇ ਵੱਡਾ ਐਕਸ਼ਨ ਲਿਆ।

ਚੰਡੀਗੜ੍ਹ ਪੁਲਿਸ ਨੇ ਅਣਪਛਾਤਿਆਂ ਕਾਂਗਰਸੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਬੀਤੇ ਦਿਨ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਨਵਜੋਤ ਸਿੱਧੂ ਦੇ ਤਾਜ਼ਪੋਸ਼ੀ ਸਮਾਰੋਹ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਪਹੁੰਚੇ ਹੋਏ ਸਨ ਪਰ ਇਸ ਸਮਾਗਮ ਦੌਰਾਨ ਨਾ ਕਿਸੇ ਨੇ ਮਾਸਕ ਪਾਇਆ ਹੋਇਆ ਸੀ ਤੇ ਨਾ ਹੀ ਸੋਸ਼ਲ ਡਿਸਟੈਨਸਿੰਗ ਦੀ ਪਾਲਣਾ ਕੀਤੀ ਗਈ।

ਹਾਲਾਂਕਿ ਚੰਡੀਗੜ੍ਹ ‘ਚ ਧਾਰਾ 144 ਲਗਾਈ ਹੋਈ ਹੈ ਪਰ ਕਾਂਗਰਸੀਆਂ ਦੇ ਸਮਾਗਮ ‘ਚ ਕਰੋਨਾ ਨਿਯਮਾਂ ਦੀ ਜੰਮ ਕੇ ਧੱਜੀਆਂ ਉਡਾੳਈਆਂ ਗਈਆਂ ਜਿਸ ਕਾਰਨ ਕਾਂਗਰਸੀ ਵਰਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਚੰਡੀਗੜ੍ਹ ਪੁਲਿਸ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕਾਰਵਾਈ ਕਰ ਅਣਪਛਾਤੇ ਕਾਂਗਰਸੀ ਵਰਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਪੁਲਿਸ ਵੱਲੋਂ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਗੌਰਤਲਬ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਚੰਡੀਗੜ੍ਹ ਦੇ ਵਿਗਿਆਨ ਭਵਨ ‘ਚ ਰੱਖਿਆ ਗਿਆ ਸੀ।

ਇਸ ਮੌਕੇ ਨਵਜੋਤ ਸਿੱਧੂ ਦੇ ਨਾਲ-ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਨੇ ਵੀ ਆਪਣਾ ਅਹੁਦਾ ਸਾਂਭ ਲਿਆ ਹੈ।

Spread the love