ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦਰਮਿਆਨ ਇਸ ਦਿਸ਼ਾ ਵਿੱਚ ਕਾਫ਼ੀ ਮਿਹਨਤ ਕੀਤੀ ਹੈ।
ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 7 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ।