ਕਾਂਗਰਸ ਨੇਤਾ ਰਾਹੁਲ ਗਾਂਧੀ ਖੁਦਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ।
ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਟਰੈਕਟਰ ਰਾਹੀਂ ਵਿਜੇ ਚੌਕ ਪਹੁੰਚੇ। ਉਨ੍ਹਾਂ ਦੇ ਹੱਥਾਂ ਵਿੱਚ ਕਿਸਾਨੀ ਲਹਿਰ ਦਾ ਸਮਰਥਨ ਕਰਨ ਵਾਲੇ ਤਖ਼ਤੇ ਸਨ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ, ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ, ਇਹ ਕਾਨੂੰਨ 2-3 ਵੱਡੇ ਉਦਯੋਗਪਤੀਆਂ ਦੇ ਲਈ ਹਨ। ਇਹ ਕਿਸਾਨਾਂ ਦੇ ਫਾਇਦੇ ਦੇ ਲਈ ਨਹੀਂ ਹੈ। ਇਹ ਕਾਲੇ ਕਾਨੂੰਨ ਹਨ। ਮੈ ਕਿਸਾਨਾਂ ਦੇ ਸੰਦੇਸ਼ ਨੂੰ ਸੰਸਦ ਤੱਕ ਲੈ ਕੇ ਆਇਆ ਹਾਂ।ਤਾਂ ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਸੰਸਦ ਦੇ ਬਾਹਰ ਪ੍ਰਦਰਸ਼ਨ ਜਾਰੀ ਹੈ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।