ਪੰਜਾਬੀ ਗਾਇਕ ਸਿੱਪੀ ਗਿੱਲ (Punjabi singer Sippy Gill) ਨੂੰ ਐਨੀਮਲ ਵੈਲਫੇਅਰ ਬੋਰਡ ਆਫ਼ ਇੰਡੀਆ (Animal Welfare Board of India) ਵੱਲੋਂ ਨੋਟਿਸ ਜਾਰੀ ਹੋਇਆ ਹੈ ਜਿਸ ਦਾ ਜਵਾਬ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ।ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ (Pandit Rao Dharenwar) ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਸਿੱਪੀ ਗਿੱਲ ਨੇ ਬਿਨ੍ਹਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਦਿਖਾਇਆ ਸੀ।

ਪੰਜਾਬੀ ਸੱਭਿਆਚਾਰ ਤੇ ਪੰਜਾਬੀ ਵਿਰਸਾ ਜਿਸ ਨੇ ਆਪਣੀ ਵੱਡਮੁੱਲੀ ਪਛਾਣ ਪੂਰੇ ਵਿਸ਼ਵ ਭਰ ਅੰਦਰ ਬਣਾਈ, ਪਰ ਅਜੋਕੀ ਗਾਇਕੀ ਨੇ ਵਿਰਸੇ ਨੂੰ ਜੋੜਨ ਦੀ ਬਜਾਏ ਹਥਿਆਰਾਂ, ਸ਼ਰਾਬ ਨਾਲ ਜੋੜ ਦਿੱਤਾ। ਅਜਿਹੇ ਗਾਇਕਾਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਆਪਣੀ ਆਵਾਜ਼ ਚੁੱਕ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Spread the love