ਪੰਜਾਬ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਬਦਲੀਆਂ ‘ਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ਅਤੇ ਈ.ਜੀ.ਐੱਸ./ਏ.ਆਈ.ਈ./ ਐੱਸ.ਟੀ.ਆਰ. ਵਲੰਟੀਅਰਾਂ ਨੂੰ ਤੀਸਰੇ ਗੇੜ ‘ਚ ਸਟੇਸ਼ਨ ਚੋਣ ਕੱਲ੍ਹ ਤੱਕ ਇੱਕ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ । ਇਸ ਸਬੰਧੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਦੱਸਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਕਰਮਚਾਰੀਆਂ ਦੀਆਂ ਪਹਿਲਾਂ ਦੋ ਗੇੜਾ ‘ਚ ਬਦਲੀਆ ਕੀਤੀਆਂ ਗਈਆਂ ਹਨ ਹੁਣ ਇੱਕ ਵਾਰ ਫਿਰ ਮੌਕਾ ਦਿੰਦੇ ਹੋਏ 26 ਜੁਲਾਈ ਤੋਂ 28 ਜੁਲਾਈ ਤੱਕ ਸਿੱਖਿਆ ਵਿਭਾਗ ਦੇ ਕਰਮਚਾਰੀ ਬਦਲੀ ਲਈ ਆਨਲਾਈਨ ਸਟੇਸ਼ਨ ਚੋਣ ਕਰ ਸਕਦੇ ਹਨ। ਇਸ ਵਾਰ ਕਈ ਸ਼੍ਰੇਣੀਆਂ ਨੂੰ ਵਿਸ਼ੇਸ਼ ਛੋਟ ਵੀ ਦਿੱਤੀ ਗਈ ਹੈ।

Spread the love