ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਉ ਉਲੰਪਿਕ ਵਿੱਚ ਅਪਣੀ ਦੂਜੀ ਜਿੱਤ ਦਰਜ ਕੀਤੀ ਹੈ।
ਟੀਮ ਨੇ ਅਪਣੇ ਤੀਜੇ ਮੁਕਾਬਲੇ ਵਿੱਚ ਸਪੇਨ ਨੂੰ 3-0 ਨਾਲ ਮਾਤ ਦਿੱਤੀ ਹੈ। ਭਾਰਤ ਵੱਲੋਂ ਦੋ ਗੋਲ ਰੁਪਿੰਦਰ ਪਾਲ ਸਿੰਘ ਅਤੇ ਇਕ ਗੋਲ ਸਿਮਰਨਜੀਤ ਸਿੰਘ ਨੇ ਕੀਤਾ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ ਮਾਤ ਦਿੱਤੀ ਸੀ ਹਾਲਾਂਕਿ ਦੂਜੇ ਮੈਚ ਵਿੱਚ ਭਾਰਤੀ ਹਾਕੀ ਟੀਮ ਨੂੰ ਆਸਟ੍ਰੇਲੀਆ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਉਥੇ ਹੀ ਆਸਟ੍ਰੇਲੀਆ ਨੇ ਭਾਰਤ ਨੂੰ 1-7 ਨਾਲ ਮਾਤ ਦਿੱਤੀ ਸੀ। ਇਸ ਜਿੱਤ ਦੇ ਨਾਲ ਹੀ ਭਾਰਤ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀ ਉਮੀਦ ਮਜ਼ਬੂਤ ਹੋ ਗਈ ਹੈ। ਭਾਰਤੀ ਟੀਮ 3 ਮੈਚਾਂ ਵਿਚੋਂ 4 ਅੰਕ ਲੈਕੇ ਪੂਲ ਏ ਵਿੱਚ ਦੂਜੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਆਪਣਾ ਚੌਥਾ ਮੈਚ ਅਰਜਨਟੀਨਾ ਖਿਲਾਫ਼ 29 ਜੁਲਾਈ ਨੂੰ ਖੇਡੇਗਾ।