ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੋ ਦਿਨਾਂ ਭਾਰਤ ਯਾਤਰਾ ’ਤੇ ਪਹੁੰਚੇ ਜਿਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਅੱਜ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਨਵੀਂ ਦਿੱਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਜੋ ਬਾਇਡਨ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਿਰਆ ਨੂੰ ਜਾਰੀ ਰੱਖਣ ਲਈ ਦ੍ਰਿੜ ਹਨ।
ਬਲਿੰਕਨ ਨੇ ਕਿਹਾ, “ਮੈਂ ਉਸ ਕੰਮ ਦੀ ਦਿਲੋਂ ਪ੍ਰਸ਼ੰਸਾ ਕਰਦਾ ਹਾਂ ਜੋ ਅਸੀਂ ਮਿਲ ਕੇ ਕਰਨ ਦੇ ਯੋਗ ਹੋਏ ਹਾਂ ਅਤੇ ਜੋ ਕੰਮ ਅਸੀਂ ਆਉਣ ਵਾਲੇ ਮਹੀਨਿਆਂ ਵਿੱਚ ਮਿਲ ਕੇ ਕਰਾਂਗੇ,
ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਜਿਹੀ ਕੋਈ ਚੁਣੌਤੀ ਨਹੀਂ ਹੈ ਜੋ ਸਾਡੇ ਨਾਗਰਿਕਾਂ ਦੇ ਜੀਵਨ ਨੂੰ ਪ੍ਰਭਾਵਤ ਨਾ ਕਰੇ, ਚਾਹੇ ਇਹ ਕੋਰੋਨਾ ਹੈ, ਕੋਈ ਵੀ ਦੇਸ਼ ਇਕੱਲੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠ ਨਹੀਂ ਸਕਦਾ.
ਦੇਸ਼ਾਂ ਵਿਚਾਲੇ ਸਹਿਯੋਗ ਦੀ ਪਹਿਲਾਂ ਨਾਲੋਂ ਵਧੇਰੇ ਲੋੜ ਹੈ.ਬਲਿੰਕਨ ਨੇ ਕਿਹਾ ਕਿ ਅਮਰੀਕਾ ਭਾਰਤ ਦੀ ਮੋਹਰੀ ਆਲਮੀ ਤਾਕਤ ਵਜੋਂ ਉੱਭਰਨ ਦਾ ਸਮਰਥਨ ਕਰਦਾ ਹੈ।
ਇਸ ਦੇ ਨਾਲ ਹੀ, ਅਮਰੀਕਾ ਨੇ ਰਣਨੀਤਕ ਹਿੰਦ-ਪ੍ਰਸ਼ਾਂਤ ਨੂੰ ਸ਼ਾਂਤੀ ਅਤੇ ਸਥਿਰਤਾ ਦਾ ਖੇਤਰ ਬਣਾਉਣ ਵਿੱਚ ਇੱਕ ਵਿਆਪਕ ਭਾਈਵਾਲ ਵਜੋਂ ਭਾਰਤ ਦੀ ਭੂਮਿਕਾ ਨੂੰ ਸਵੀਕਾਰ ਕੀਤਾ ।
ਦੱਸ ਦੇਈਏ ਕਿ ਅਮਰੀਕੀ ਵਿਦੇਸ਼ ਮੰਤਰੀ ਦੇ ਤੌਰ ’ਤੇ ਕਾਰਜਭਾਰ ਸੰਭਾਲਣ ਤੋਂ ਬਾਅਦ ਬਲਿੰਕਨਦੀ ਇਹ ਪਹਿਲੀ ਤੇ ਜਨਵਰੀ ’ਚ ਬਾਈਡੇਨ ਪ੍ਰਸ਼ਾਸਨ ਦੇ ਸੱਤਾ ’ਚ ਆਉਣ ਤੋਂ ਬਾਅਦ ਉਸ ਦੇ ਕਿਸੇ ਉੱਚ ਪੱਧਰੀ ਅਧਿਕਾਰੀ ਦੀ ਤੀਜੀ ਭਾਰਤ ਯਾਤਰਾ ਹੈ।