ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ (Joint Secretary Love Aggarwal) ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 11 ਮਈ ਤੋਂ ਕਰੋਨਾ ਦੇ ਔਸਤਨ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆਈ ਹੈ। ਹਾਲਾਂਕਿ, ਇਸ ਦੇ ਨਾਲ ਹੀ ਕੇਂਦਰ ਨੇ ਕਰੋਨਾ ਪ੍ਰਤੀ ਲਾਪਰਵਾਹੀ ਨਾ ਵਰਤਣ ਦੀ ਸਲਾਹ ਵੀ ਦਿੱਤੀ ਅਤੇ ਕਿਹਾ ਕਿ ਅਸੀਂ ਥੱਕੇ ਚੁੱਕੇ ਹਾਂ,ਪਰ ਵਾਇਰਸ ਨਹੀਂ।

ਲਵ ਅਗਰਵਾਲ ਨੇ ਕਿਹਾ, ’22 ਜ਼ਿਲ੍ਹੇ ਹਨ -ਕੇਰਲ ਦੇ 7, ਮਨੀਪੁਰ ਵਿੱਚ 5, ਮੇਘਾਲਿਆ ਵਿੱਚ 3 ਅਤੇ ਹੋਰ, ਜਿਥੇ ਪਿਛਲੇ 4 ਹਫਤਿਆਂ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਇਹ ਚਿੰਤਾ ਦਾ ਕਾਰਨ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦੇਸ਼ ਵਿੱਚ ਅਜੇ ਵੀ 62 ਜ਼ਿਲ੍ਹੇ ਅਜਿਹੇ ਹਨ ਜਿਥੇ ਹਰ ਰੋਜ਼ 100 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਹ ਕੇਸ ਇਨ੍ਹਾਂ ਜ਼ਿਲ੍ਹਿਆਂ ਦੇ ਸਥਾਨਕ ਅਤੇ ਸੀਮਤ ਖੇਤਰਾਂ ਵਿੱਚ ਸਾਹਮਣੇ ਆਏ ਹਨ।

ਲਵ ਅਗਰਵਾਲ ਨੇ ਕਿਹਾ ਕਿ ਕਰੋਨਾ ਮਾਮਲਿਆਂ ਵਿੱਚ ਗਿਰਾਵਟ ਦੀ ਰਫਤਾਰ ਹੌਲੀ ਹੋ ਗਈ ਹੈ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ, ‘ਕੋਵਿਡ -19 ਮਾਮਲਿਆਂ ਵਿੱਚ ਹਫਤਾਵਾਰੀ ਔਸਤ ਦੇ ਮਾਮਲੇ ਵਿੱਚ ਨਿਰੰਤਰ ਗਿਰਾਵਟ ਆਈ ਹੈ, ਪਰ ਜੇ ਅਸੀਂ ਹੁਣ ਤੱਕ ਮਾਮਲਿਆਂ ਵਿੱਚ ਆਈ ਗਿਰਾਵਟ ਦੀ ਦਰ ਦੀ ਤੁਲਨਾ ਕਰੀਏ ਤਾਂ ਇਸ ਦੀ ਘਾਟ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅਸੀਂ ਇਸ ਸਬੰਧ ‘ਚ ਸੂਬਿਆਂ ਨਾਲ ਗੱਲਬਾਤ ਕਰ ਰਹੇ ਹਾਂ।

Spread the love