ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂ ਤੋਂ ਇਕਲੌਤੇ ਆਪ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 8ਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕਰਨ ਸਮੇਂ ਕੀਤਾ।

ਇਸ ਮੌਕੇ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਾਰੀ ਕਿਸਾਨ ਅੰਦੋਲਨ ਦੇਸ਼ ਦੇ ਲੋਕਾਂ ਵਿਚ ਵੱਡੇ ਪੱਧਰ ’ਤੇ ਜਾਗ੍ਰਿਤੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਿਸਾਨ ਅੰਦੋਲਨ ਦੀ ਦੇਸ਼ ਵਿਆਪੀ ਸਫ਼ਲਤਾ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਸਰਕਾਰੀ ਏਜੰਸੀਆਂ ਕਿਸਾਨ ਅੰਦੋਲਨ ਦੇ ਆਗੂਆਂ ਵਿੱਚ ਫੁੱਟ ਪਾਉਣ ਦੇ ਯਤਨ ਕਰ ਰਹੀਆਂ ਹਨ।

‘ਆਪ’ ਸੰਸਦ ਮੈਂਬਰ ਨੇ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੋਂ ਬਾਜ਼ ਆ ਜਾਵੇ। ਉਨ੍ਹਾਂ ਕਿਸਾਨ ਅੰਦੋਲਨ ਦੇ ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਗੂਆਂ ਦੀ ਏਕਤਾ ਬਹੁਤ ਜ਼ਰੂਰੀ ਹੈ।ਸੰਸਦ ਵਿਚ ਲਗਾਤਾਰ 7ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਵਿਚ ਖੇਤ ਅਤੇ ਕਿਸਾਨ ਦੀ ਗੱਲ ਸੜਕਾਂ ’ਤੇ ਤਾਂ ਜ਼ਰੂਰ ਹੁੰਦੀ ਹੈ ਪਰ ਦੇਸ਼ ਦੀ ਸੰਸਦ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਨਹੀਂ ਕੀਤੀ ਜਾ ਰਹੀ।

Spread the love