ਆਸ਼ਾ ਵਰਕਰਾਂ ਵੱਲੋਂ ਲਗਾਤਾਰ ਆਪਣੀ ਹੱਕੀ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਜਾਰੀ ਹੈ।

ਇਸ ਦੇ ਹੀ ਚਲਦਿਆ ਅੱਜ ਆਸ਼ਾ ਵਰਕਰਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿੱਚ ਪਹੁੰਚੇ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਥਾਲੀਆਂ ਖੜਕਾ ਕੇ ਵੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਅਤੇ ਡੀਸੀ ਦਫ਼ਤਰ ਤੋਂ ਲੈ ਕੇ ਭਾਰਤ ਨਗਰ ਚੌਂਕ ਤੱਕ ਰੋਸ ਮਾਰਚ ਕੱਢ ਕੇ ਭਾਰਤ ਨਗਰ ਚੌਂਕ ‘ਚ ਧਰਨਾ ਦੇ ਕੇ ਜਾਮ ਵੀ ਕੀਤਾ।

ਪ੍ਰਦਰਸ਼ਨ ਕਰ ਰਹੇ ਆਸ਼ਾ ਵਰਕਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ 2008 ਤੋਂ ਕੰਮ ਕਰ ਰਹੀਆਂ ਹਨ ਅਤੇ ਹਰਿਆਣਾ ਪੈਟਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਅੱਜ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ ਹਰਿਆਣਾ ਪੈਟਰਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ ਕਾਲ ਦੇ ਦੌਰਾਨ ਵੀ ਆਸ਼ਾ ਵਰਕਰਾਂ ਨੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਹੁਤ ਕੰਮ ਕੀਤੇ ਹਨ ਪਰ ਸਰਕਾਰ ਫਿਰ ਵੀ ਆਸ਼ਾ ਵਰਕਰਾਂ ਨੇ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਕਿਹਾ ਕਿ ਜੇ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕਰਨਗੇ।

Spread the love