ਰਾਹੁਲ ਗਾਂਧੀ ਨੇ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਿੱਠੀ ਲਿਖੀ ਹੈ ।

ਇਸ ਚਿੱਠੀ ਵਿੱਚ ਰਾਹੁਲ ਨੇ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਦਿਆਂ ਵੱਡੀ ਮੰਗ ਰੱਖੀ ਹੈ। ਉਨ੍ਹਾਂ ਤੋਂ ਕਿਸਾਨਾਂ ਵੱਲੋਂ ਲਏ ਗਏ ਥੋੜ੍ਹੇ ਸਮੇਂ ਦੇ ਫਸਲੀ ਕਰਜ਼ਿਆਂ ਦੀ ਅਦਾਇਗੀ ‘ਤੇ ਰੋਕ 31 ਦਸੰਬਰ, 2021 ਤੱਕ ਵਧਾਉਣ ਦੀ ਅਪੀਲ ਕੀਤੀ। ਗਾਂਧੀ ਨੇ ਅਜਿਹੇ ਕਰਜ਼ਿਆਂ ‘ਤੇ ਸਾਰੇ ਜ਼ੁਰਮਾਨਾ ਵਿਆਜ਼ ਤੋਂ ਛੋਟ ਦੀ ਮੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਪੂਰੇ ਦੇਸ਼ ਦੇ ਕਿਸਾਨ ਗੰਭੀਰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।ਜਿਸ ਕਾਰਨ ਕਿਸਾਨ ਸਮੇਂ ਸਿਰ ਕਰਜ਼ਾ ਮੋੜਨ ਦੇ ਸਮਰੱਥ ਨਹੀਂ ਹਨ।

Spread the love