ਪੰਜਾਬ ਵਿੱਚ ਇੱਕ ਸੀਨੀਅਰ ਕਾਂਗਰਸੀ ਵਰਕਰ ਨੇ ਖੁਦਕੁਸ਼ੀ ਕਰ ਲਈ ਹੈ।

ਆਪਣੀ ਜਾਨ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਂ ‘ਤੇ ਇੱਕ ਆਡੀਓ ਵੀ ਜਾਰੀ ਕੀਤੀ ਤੇ ਇਸ ਵਿੱਚ ਉਨ੍ਹਾਂ ਨੇ ਕਾਂਗਰਸ’ ਤੇ ਵੱਡਾ ਇਲਜ਼ਾਮ ਲਗਾਇਆ ਹੈ। ਆਡੀਓ ਵਿੱਚ ਉਨ੍ਹਾਂ ਕਿਹਾ ਹੈ ਕਿ ਪਾਰਟੀ ਵਿੱਚ ਵਰਕਰਾਂ ਦੀ ਕੋਈ ਸੁਣਵਾਈ ਨਹੀਂ। ਜਿਵੇਂ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਕਾਂਗਰਸ ਵਿਚ ਹਲਚਲ ਮਚ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਦੇਰ ਰਾਤ ਕਾਂਗਰਸੀ ਵਰਕਰ ਦੇ ਘਰ ਪਹੁੰਚੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਾਂਗਰਸੀ ਵਰਕਰ ਦੀ ਖੁਦਕੁਸ਼ੀ ‘ਤੇ ਦੁੱਖ ਜ਼ਾਹਰ ਕੀਤਾ ਹੈ। ਕੈਪਟਨ ਨੇ ਵੀਟ ਰਾਹੀਂ ਡੀਜੀਪੀ ਦਿਨਕਰ ਗੁਪਤਾ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਬਾਰੇ ਕਿਹਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਲੁਧਿਆਣਾ ਜ਼ਿਲ੍ਹੇ ਦੇ ਦਾਖਾ ਵਿਧਾਨ ਸਭਾ ਹਲਕੇ ਦੇ ਪਿੰਡ ਜੰਗਪੁਰ ਦੇ ਪੁਰਾਣੇ ਕਾਂਗਰਸੀ ਵਰਕਰ ਦਲਜੀਤ ਸਿੰਘ ਹੈਪੀ ਬਾਜਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਂ ‘ਤੇ ਇੱਕ ਆਡੀਓ ਜਾਰੀ ਕਰਕੇ ਵੀਰਵਾਰ ਨੂੰ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਸ ਨੇ ਜਾਂਦੇ-ਜਾਂਦੇ ਤਿੰਨ ਵਿਅਕਤੀਆਂ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਰਾਤ ਨੂੰ ਹੀ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਥਾਣਾ ਦਾਖਾ ਪੁਲਿਸ ਨੇ ਦੋ ਵਿਅਕਤੀਆਂ ਪ੍ਰੀਤਮ ਸਿੰਘ ਤੇ ਮਹਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਨੂੰ ਖੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਗਿਆ ਸੀ। ਬਲਜਿੰਦਰ ਸਿੰਘ ਫਰਾਰ ਹੈ।

Spread the love