21 ਸਾਲ ਬਾਅਦ ਉਲੰਪਿਕ ਭਾਰਤੀ ਹਾਕੀ ਟੀਮ ਵੱਲੋਂ ਮੈਡਲ ਲਿਆਉਣ ਦੀ ਉਮੀਦ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ।

ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-3 ਨਾਲ ਹਰਾ ਕੇ ਟੋਕੀਓ ਓਲੰਪਿਕ ਦੇ ਪੁਰਸ਼ ਹਾਕੀ ਮੁਕਾਬਲੇ ਦੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ।ਪਿਛਲੇ ਮੈਚ ਵਿਚ ਅਰਜਨਟੀਨਾ ਨੂੰ ਹਰਾਉਣ ਤੋਂ ਬਾਅਦ ਭਾਰਤੀ ਟੀਮ ਨੇ ਲਗਾਤਾਰ ਚੰਗਾ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਇਹ ਅਹਿਮ ਮੁਕਾਬਲਾ ਜਿੱਤਿਆ।

ਆਪਣਾ ਪਹਿਲਾ ਓਲੰਪਿਕ ਖੇਡ ਰਹੀ ਭਾਰਤ ਦੀ ‘ਯੁਵਾ ਬ੍ਰਿਗੇਡ’ ਨੇ ਇਸ ਜਿੱਤ ਵਿਚ ਸੂਤਰਧਾਰ ਦੀ ਭੂਮਿਕਾ ਨਿਭਾਈ ਅਤੇ ਭਾਰਤ ਨੂੰ ਹਾਕੀ ਵਿਚ 4 ਦਹਾਕੇ ਬਾਅਦ ਓਲੰਪਿਕ ਤਮਗਾ ਜਿੱਤਣ ਦੇ ਹੋਰ ਕਰੀਬ ਪਹੁੰਚਾ ਦਿੱਤਾ। ਭਾਰਤੀ ਟੀਮ ਵਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਇਕ, ਗੁਰਜੰਟ ਸਿੰਘ ਨੇ ਦੋ, ਸ਼ਮਸ਼ੇਰ ਸਿੰਘ ਨੇ ਇਕ ਅਤੇ ਸ਼ਰਮਾ ਨੇ ਇਕ ਗੋਲ ਕੀਤਾ। ਇੱਥੇ ਦੱਸਣਯੋਗ ਹੈ ਕਿ ਆਪਣੇ ਪੂਲ ਵਿਚ ਖੇਡਦਿਆਂ ਭਾਰਤੀ ਹਾਕੀ ਟੀਮ ਨੇ ਪੰਜ ਵਿਚੋਂ ਚਾਰ ਮੈਚ ਜਿੱਤੇ ਨੇ।

Spread the love