ਭਾਰਤ ਦੀ ਸਭ ਤੋਂ ਬਜ਼ੁਰਗ ਅਥਲੀਟ ਅਤੇ ਮਿਰੈਕਲ ਆਫ਼ ਚੰਡੀਗੜ੍ਹ ਦੇ ਨਾਂ ਨਾਲ ਮਸ਼ਹੂਰ 105 ਸਾਲਾ ਮਾਨ ਕੌਰ ਨਹੀਂ ਰਹੇ।

ਦੱਸ ਦਈਏ ਕਿ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ 105 ਸਾਲਾ ਵਿਸ਼ਵ ਰਿਕਾਰਡ ਤੋੜਨ ਵਾਲੀ ਮਹਿਲਾ ਐਥਲੀਟ ਮਾਨ ਕੌਰ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦਾ ਡੇਰਾਬੱਸੀ ਦੇ ਆਯੁਰਵੈਦਿਕ ਪੰਚਕਰਮਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

8 ਜੁਲਾਈ ਨੂੰ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਸ਼ਨਿਚਰਵਾਰ ਦੁਪਹਿਰੇ ਕਰੀਬ ਇਕ ਵਜੇ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਖੇਡ ਜਗਤ, ਰਾਜਨੀਤੀ ਤੇ ਸਮਾਜ ਸੇਵੀ ਸੰਸਥਾਵਾਂ ‘ਚ ਗ਼ਮਗੀਨ ਮਾਹੌਲ ਹੈ। ਉਨ੍ਹਾਂ ਦੇ 82 ਸਾਲਾ ਅਥਲੀਟ ਬੇਟਾ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਜੀ ਦਾ ਚੰਡੀਗੜ੍ਹ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Spread the love