ਕਰੋਨਾ ਮਾਮਲਿਆਂ ‘ਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ।

ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਦਾ ਅਹਿਮ ਫ਼ੈਸਲਾ ਲਿਆ ਹੈ।

2 ਅਗਸਤ ਤੋਂ ਪੰਜਾਬ ਦੇ ਸਰਾਕਰੀ ਤੇ ਪ੍ਰਾਈਵੇਟ ਸਕੂਲ ਖੁਲ੍ਹਣ ਜਾ ਰਹੇ ਹਨ, ਜਿਸ ਲਈ ਸਰਕਾਰ ਨੇ ਇਕ ਆਰਡਰ ਜਾਰੀ ਕੀਤਾ ਹੈ।

ਹੁਣ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਾਰੀਆਂ ਜਮਾਤਾਂ ਲੱਗਣਗੀਆਂ ਹਾਲਾਂਕਿ ਇਸ ਲਈ ਕੋਵਿਡ ਪ੍ਰਾਟੋਕੋਲ ਨਿਯਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇਕ ਆਦੇਸ਼ ਵਿੱਚ ਜਿੱਥੇ ਕੋਵਿਡ ਪਾਬੰਦੀਆਂ 10 ਅਗਸਤ ਤੱਕ ਵਧਾਉਣ ਬਾਰੇ ਕਿਹਾ ਗਿਆ ਹੈ ਉੱਥੇ ਨਾਲ ਹੀ 2 ਅਗਸਤ ਤੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 10ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ ਹਾਲਾਂਕਿ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੈ।

Spread the love