ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਇਤਿਹਾਸ ਸਿਰਜਦਿਆਂ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ ਹੈ।

ਕੁਆਰਟਰ ਫਾਈਨਲ ‘ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਟੀਮ ਨੇ ਆਸਟਰੇਲੀਆ ‘ਤੇ ਦਬਾਅ ਬਣਾ ਕੇ ਰੱਖਿਆ।

ਹਾਂਲਾਕਿ ਆਸਟ੍ਰੇਲੀਆ ਨੂੰ 6 ਪੈਨਲਟੀ ਕਾਰਨਰ ਵੀ ਮਿਲੇ ਪਰ ਟੀਮ ਭਾਰਤ ਦੀ ਮਜ਼ਬੂਤ ਕੰਧ ਮੂਹਰੇ ਕੋਈ ਵੀ ਗੋਲ ਨਹੀਂ ਕਰ ਸਕੀ।

ਇਸ ਦੇ ਨਾਲ ਹੀ ਭਾਰਤੀ ਟੀਮ ਸੈਮੀ ਫਾਈਨਲ ਵਿੱਚ ਪਹੁੰਚ ਗਈ ਹੈ।

ਦੱਸ ਦਈਏ ਕਿ ਭਾਰਤੀ ਟੀਮ ਨੇ ਆਇਰਲੈਂਡ ਤੇ ਦੱਖਣੀ ਅਫ਼ਰੀਕਾ ਖਿਲਾਫ਼ ਜਿੱਤਾਂ ਦਰਜ ਕਰਕੇ 6 ਅੰਕਾਂ ਨਾਲ ਪੂਲ ਏ ਵਿੱਚ ਚੌਥੀ ਥਾਵੇਂ ਰਹਿੰਦਿਆਂ 41 ਸਾਲਾਂ ਵਿੱਚ ਪਹਿਲੀ ਵਾਰ ਆਖਰੀ ਅੱਠ ਦੇ ਗੇੜ ਵਿੱਚ ਥਾਂ ਬਣਾਈ ਸੀ।

ਇਸ ਤੋਂ ਪਹਿਲਾਂ ਭਾਰਤੀ ਮਹਿਲਾ ਹਾਕੀ ਟੀਮ ਦਾ ਓਲੰਪਿਕ ’ਚ ਸਰਵੋਤਮ ਪ੍ਰਦਰਸ਼ਨ 1980 ਵਿੱਚ ਰਿਹਾ ਸੀ, ਜਦੋਂ ਛੇ ਟੀਮਾਂ ’ਚੋਂ ਚੌਥੇ ਸਥਾਨ ’ਤੇ ਰਹੀ ਸੀ।

Spread the love