ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways Punbus Contract Workers Union) ਅਤੇ ਪੀਆਰਟੀਸੀ (PRTC) ਵੱਲੋਂ ਸਾਂਝੇ ਤੌਰ ‘ਤੇ ਗੇਟ ਰੈਲੀਆਂ ਕੀਤੀਆਂ ਗਈਆਂ।

ਇਨ੍ਹਾਂ ਰੈਲੀਆਂ ਦੌਰਾਨ ਆਉਂਣ ਵਾਲੀ ਹੜਤਾਲ ਦਾ ਐਲਾਨ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਜਿੰਨੇ ਵੀ ਪ੍ਰੋਗਰਾਮ ਸਰਕਾਰ ਵਿਰੁੱਧ ਕਰਨੇ ਹਨ। ਇਸ ਦੌਰਾਨ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਜਲੰਧਰ ਡਿਪੂ-1 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਜਲੰਧਰ ਡਿਪੂ -2 ਦੇ ਪ੍ਰਧਾਨ ਸੱਤਪਾਲ ਸਿੰਘ ਸੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।

ਸਰਕਾਰ ਆਪਣੀ ਝੂਠੀ ਲੜਾਈ ਦਿਖਾ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿੱਚ ਸਰਕਾਰ ਬਣਾਉਣ ਦੀ ਝਾਕ ਵਿਚ ਹੈ। ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਪੈਂਤੜਿਆਂ ਨੂੰ ਜਾਣਦੇ ਹਨ। ਪਹਿਲਾਂ ਸਰਕਾਰ ਟਰਾਂਸਪੋਰਟ ਮਾਫ਼ੀਆ ਖ਼ਤਮ ਕਰੇ, ਘਰ ਘਰ ਰੋਜ਼ਗਾਰ ਦੇਵੇ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਨਸ਼ਾ ਮਾਫ਼ੀਆ ਖ਼ਤਮ ਕਰੇ । ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਵਾਅਦਾ ਪੂਰਾ ਕਰੇ ਨਹੀਂ ਤਾਂ ਹਰੇਕ ਜਗ੍ਹਾ ‘ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਕਮਾਈ ਵਾਲੇ ਮਹਿਕਮੇ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਜਦੋਂ ਵੀ ਹੜਤਾਲ ਕੀਤੀ ਜਾਂਦੀ ਹੈ ਤਾਂ ਮੀਟਿੰਗ ‘ਚ ਮੰਤਰੀ ਵੱਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ। ਪਿਛਲੇ ਦਿਨੀਂ ਕੀਤੀ ਹੜਤਾਲ ਵਿੱਚ ਪਟਿਆਲਾ ਪ੍ਰਸ਼ਾਸਨ ਵੱਲੋਂ ਦਿੱਤੀ ਮੀਟਿੰਗ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਸੀ ਜਿਸ ਵਿੱਚ ਮੰਤਰੀ ਵੱਲੋਂ ਯੂਨੀਅਨ ਨੂੰ 10 ਦਿਨ ਵਿੱਚ ਪ੍ਰਪੋਜ਼ਲ ਬਣਾ ਕੇ ਦੇਣ ਲਈ ਕਿਹਾ ਗਿਆ ਸੀ, ਫਿਰ 7 ਦਿਨ ‘ਚ ਕੈਬਨਿਟ ਮੀਟਿੰਗ ਕਰ ਕੇ ਹੱਲ ਕਰਨ ਲਈ ਯੂਨੀਅਨ ਨੇ 14 ਦਿਨ ਦਿੱਤੇ ਸੀ।

ਆਗੂਆਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀਆਰਟੀਸੀ ਦੇ ਸਮੁੱਚੇ ਕਾਮੇ ਮਿਤੀ 9,10 ਤੇ 11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ।

Spread the love