ਜਲੰਧਰ ਵਿੱਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ (DC office) ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਦਿੱਤਾ ਗਿਆ (Memorandum Given To Deputy Commissioner).

ਇਸ ਮੌਕੇ ਕਿਸਾਨ ਪਹਿਲੇ ਇੱਕ ਮਾਰਚ ਕਰਦੇ ਹੋਏ ਡੀ.ਸੀ ਦਫ਼ਤਰ ਪਹੁੰਚੇ ਅਤੇ ਉਸ ਤੋਂ ਬਾਅਦ ਉਥੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆਏ ਹਨ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਜੰਮੂ ਕਟੜਾ ਐਕਸਪ੍ਰੈਸ ਹਾਈਵੇ (Jammu Katra Express Highway) ਬਣਾਉਣ ਲਈ ਜੋ ਜ਼ਮੀਨ ਕਿਸਾਨਾਂ ਕੋਲੋਂ ਲਈ ਗਈ ਹੈ ਉਸ ‘ਚ ਸਰਕਾਰ ਦੇ ਕਹਿਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਮੁੱਲ ਉਸ ਜ਼ਮੀਨ ਦਾ ਮੁਕੱਰਰ ਕੀਤਾ ਗਿਆ ਹੈ ਉਹ ਜ਼ਮੀਨ ਦੀ ਅਸਲ ਕੀਮਤ ਤੋਂ ਕਿਤੇ ਘੱਟ ਹੈ ਇਸ ਵਿਰੋਧ ਵਿੱਚ ਉਹ ਪਿਛਲੇ ਕਾਫ਼ੀ ਸਮੇਂ ਤੋਂ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ।

ਉਨ੍ਹਾਂ ਕਿਹਾ ਕਿ ਜੇ ਹੁਣ ਵੀ ਸਰਕਾਰ ਨੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਏਗਾ । ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀ ਜ਼ਮੀਨ ਇੰਨੇ ਸਸਤੇ ਮੁੱਲ ਛੱਡਣ ਨੂੰ ਤਿਆਰ ਨਹੀਂ ਕਿਉਂਕਿ ਜ਼ਮੀਨ ਦੀ ਅਸਲ ਕੀਮਤ ਇਸ ਤੋਂ ਕਿਤੇ ਵੱਧ ਹੈ ।

Spread the love