ਇੱਕ ਪਾਸੇ ਸੰਸਦ ਅੰਦਰ ਹੰਗਾਮਾ ਜਾਰੀ ਹੈ ਤਾਂ ਉਥੇ ਹੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਵੀ ਲਗਾਤਾਰ ਪ੍ਰਦਰਸ਼ਨ ਹੋ ਰਿਹਾ ਹੈ।
ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਸੰਸਦ ਦੇ ਅੰਦਰ ਜਾਣ ਵਾਲੇ ਸੰਸਦ ਮੈਂਬਰਾਂ ਨੂੰ ਕਣਕ ਦੀਆਂ ਬੱਲੀਆਂ ਦਿੱਤੀਆਂ ਜਾ ਰਹੀਆਂ ਸਨ। ਇਸੇ ਦੇ ਤਹਿਤ ਜਦੋਂ ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਐਮਪੀ ਰਵਨੀਤ ਬਿੱਟੂ ਸੰਸਦ ‘ਚ ਜਾਣ ਲੱਗੇ ਤਾਂ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਕਣਕ ਦੀ ਬੱਲੀ ਦੇਣੀ ਚਾਹੀ।
ਇਸ ਦੌਰਾਨ ਉਹ ਦੋਵੇਂ ਆਪਸ ਵਿੱਚ ਮਿਹਣੋ ਮਿਹਣੀ ਹੋ ਗਏ ਅਤੇ ਇੱਕ ਦੂਜੇ ‘ਤੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਗੰਭੀਰ ਇਲਜ਼ਾਮ ਲਗਾਏ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ, ਬਿੱਟੂ ਅਕਾਲੀ ਦਲ ਦੇ ਨੇਤਾ ਉੱਤੇ ਕੇਂਦਰੀ ਮੰਤਰੀ ਹੁੰਦਿਆਂ ਤਿੰਨੋਂ ਖੇਤੀਬਾੜੀ ਕਾਨੂੰਨ ਪਾਸ ਕਰਵਾਉਣ ਦਾ ਦੋਸ਼ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ, ਜਦਕਿ ਹਰਸਿਮਰਤ ਵਿਰੋਧ ਕਰਦੀ ਨਜ਼ਰ ਆ ਰਹੀ ਹੈ।