ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਕੈਂਟ ‘ਚ 9 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਤੋਂ ਬਾਅਦ ਕਤਲ ਮਾਮਲੇ ‘ਚ ਪੀੜਤ ਦਲਿਤ ਪਰਿਵਾਰ ਨੂੰ ਮਿਲਣ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਕੇਜਰੀਵਾਲ ਮੰਚ ‘ਤੇ ਪਹੁੰਚੇ ਤਾਂ ਧੱਕਾ ਮੁੱਕੀ ਅਤੇ ਵਿਰੋਧ ਕਾਰਨ ਉਹ ਮੰਚ ਤੋਂ ਡਿੱਗ ਗਏ। ਉਨ੍ਹਾਂ ਨੂੰ ਸੁਰੱਖਿਆ ਕਰਮੀਆਂ ਨੇ ਸੰਭਾਲਿਆ। ਇਸ ਦੌਰਾਨ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਬਾਅਦ ਕੇਜਰੀਵਾਲ ਗੱਡੀ ‘ਚ ਬੈਠ ਕੇ ਉੱਥੋਂ ਰਵਾਨਾ ਹੋ ਗਏ। ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।ਤੇ ਨਾਲ ਹੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵੱਡੇ ਵਕੀਲ ਲਗਾਵਾਂਗੇ।” ਉਨ੍ਹਾਂ ਕਿਹਾ ਕੇਂਦਰ ਸਰਕਾਰ ਦਿੱਲੀ ‘ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ, ਅਸੀਂ ਪੂਰਾ ਸਹਿਯੋਗ ਕਰਾਂਗੇ।ਦਰਅਸਲ ਦਿੱਲੀ ਕੈਂਟ ਸ਼ਮਸ਼ਾਨ ਵਿਚ 1 ਅਗਸਤ ਨੂੰ 9 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ।

ਇੰਨਾ ਹੀ ਨਹੀਂ ਉਸ ਦੀ ਲਾਸ਼ ਨੂੰ ਜ਼ਬਰਨ ਸਾੜ ਦਿੱਤਾ ਗਿਆ। ਪਰਿਵਾਰ ਦੀ ਆਗਿਆ ਦੇ ਬਿਨਾਂ ਲਾਸ਼ ਨੂੰ ਸਾੜੇ ਜਾਣ ਕਾਰਨ ਪੂਰੇ ਇਲਾਕੇ ’ਚ ਰੋਹ ਹੈ। ਉੱਥੇ ਹੀ ਇਸ ’ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਨਾਂਗਲ ਪਿੰਡ ਗਏ ਅਤੇ ਉਨ੍ਹਾਂ ਨੇ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਬੱਚੀ ਦੇ ਮਾਪਿਆਂ ਨਾਲ ਕਾਰ ’ਚ ਬੈਠ ਕੇ ਉਨ੍ਹਾਂ ਦੀ ਗੱਲ ਨੂੰ ਸੁਣਿਆ।

Spread the love