ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲ ਦੇ ਸੋਕੇ ਨੂੰ ਖ਼ਤਮਕਰ ਦਿੱਤਾ ਹੈ।

ਚਾਰੋ ਪਾਸੇ ਜਸ਼ਨ ਦਾ ਮਾਹੌਲ ਹੈ, ਟੀਮ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ ।

ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਭਾਰਤੀ ਪੁਰਸ਼ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇੱਕ ਬੇਹੱਦ ਖਾਸ ਮੰਗ ਵੀ ਕੀਤੀ ਹੈ।

ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਕਿ ‘ਪ੍ਰਧਾਨ ਮੰਤਰੀ ਜੀ ਪੁਰਸ਼ ਹਾਕੀ ਅਤੇ ਮਹਿਲਾ ਹਾਕੀ ਟੀਮ ਨੇ ਉਲੰਪਿਕ ‘ਚ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ, ਸਾਰੇ ਗੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੇ ਕੀਤੇ ਹਨ। ਤਿੰਨੇ ਖੇਤੀ ਕਾਨੂੰਨਾਂ ਵਾਪਿਸ ਲੈ ਕੇ ਉਨ੍ਹਾਂ ਨੂੰ ਤੋਹਫ਼ਾ ਦੇ ਦਿਓ।

ਟੋਕਿਓ ਉਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਪਿੱਛੋਂ ਇਤਿਹਾਸ ਸਿਰਜਿਆ ਹੈ। ਪੁਰਸ਼ ਹਾਕੀ ਟੀਮ ਨੇ ਭਾਰਤ ਦੀ ਝੋਲੀ ਕਾਂਸੀ ਦਾ ਤਮਗਾ ਪਾਇਆ ਹੈ। ਦੂਜੇ ਪਾਸੇ ਭਾਰਤੀ ਮਹਿਲਾ ਹਾਕੀ ਟੀਮ ਨੇ ਉਲੰਪਿਕ ‘ਚ ਸੈਮੀਫਾਈਨਲ ‘ਚ ਪਹੁੰਚ ਕੇ ਇਤਿਹਾਸ ਰਚਿਆ ਸੀ। ਜਿਸ ਦੇ ਮੱਦੇ ਨਜ਼ਰ ਭਗਵੰਤ ਮਾਨ ਨੇ ਹੁਣ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਹੈ।

Spread the love