ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਹਾਈਕੋਰਟ ਨੇ ਟਿੱਪਣੀ ਕੀਤੀ ਹੈ ਕਿ ਪੰਜਾਬ ਪੁਲਿਸ ਬੇਕਸੂਰਾਂ ਨੂੰ ਡਰੱਗ ਦੇ ਝੂਠੇ ਕੇਸਾਂ ਚ ਫਸਾਉਂਦੀ ਹੈ। ਇਹ ਵੀ ਟਿੱਪਣੀ ਕੀਤੀ ਕਿ ਨਸ਼ੇ ਨਾਲ ਜੁੜੇ ਹਰ 10 ਚੋਂ 8 ਕੇਸ ਪੰਜਾਬ ਚੋਂ ਆਉਂਦੇ ਹਨ।

ਸਪਲਾਇਰ ਦਾ ਕਦੇ ਵੀ ਪਤਾ ਨਹੀਂ ਲੱਗ ਪਾਉਂਦਾ। ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਜਾਣ ਬੁੱਝ ਕੇ ਨਸ਼ਾ ਤਸਕਰਾਂ ਨੂੰ ਬਚਾ ਰਹੇ ਹਨ।

ਹਾਈ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ ਕਿ ਅੰਮ੍ਰਿਤਸਰ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਕੇਸਾਂ ਵਿੱਚ ਝੂਠੇ ਫਸਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਸਿਰਫ ਉਨ੍ਹਾਂ ਲੋਕਾਂ ਨੂੰ ਫੜਨ ਦੇ ਯੋਗ ਹੈ ਜੋ ਨਸ਼ਾ ਸਪਲਾਈ ਕਰਦੇ ਹਨ, ਜਦਕਿ ਨਸ਼ਾ ਕਿੱਥੋਂ ਆ ਰਿਹਾ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਸ ਕਾਰਨ ਦੋਸ਼ੀ ਬਰੀ ਹੋ ਰਹੇ ਹਨ। ਇਹ ਟਿੱਪਣੀ ਕਰਨ ਤੋਂ ਬਾਅਦ ਹਾਈ ਕੋਰਟ ਨੇ 12 ਲੱਖ ਟ੍ਰਾਮਾਡੋਲ ਗੋਲੀਆਂ ਜ਼ਬਤ ਕਰਨ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਸੀਨੀਅਰ ਅਧਿਕਾਰੀ ਵੀ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇ।

Spread the love