2022 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ( (Poll Stategist Prashant Kishore) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Amarinder Singh) ਦਾ ਸਾਥ ਛੱਡ ਦਿੱਤਾ।

ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਕੈਪਟਨ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ(Resigned as Principal Adviser) ਦੇ ਦਿੱਤਾ ਹੈ।

ਆਪਣੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ, “ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਛੁੱਟੀ ਲੈਣ ਦੇ ਮੇਰੇ ਫੈਸਲੇ ਦੇ ਮੱਦੇਨਜ਼ਰ, ਮੈਂ ਤੁਹਾਡੇ ‘ਮੁੱਖ ਸਲਾਹਕਾਰ’ ਵਜੋਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਾਂ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰੋ।”

ਕਿਸ਼ੋਰ ਨੇ ਕਿਹਾ ਹੈ ਕਿ ਉਹ ਆਪਣੀ ਪਬਲਿਕ ਲਾਈਫ ਤੋਂ ਥੋੜ੍ਹੀ ਦੇਰ ਲਈ ਬ੍ਰੈਕ ਲੈਣਾ ਚਾਹੁੰਦੇ ਹਨ। ਮਾਰਚ 2012 ‘ਚ ਕੈਪਟਨ ਦੇ ਪ੍ਰਮੁੱਖ ਸਲਹਾਕਾਰ ਵਜੋਂ ਨਿਯੁਕਤ ਹੋਏ ਸੀ ਪ੍ਰਸ਼ਾਂਤ ਕਿਸ਼ੋਰ। ਉਨ੍ਹਾਂ ਨੂੰ ਪੰਜਾਬ ਸਕੱਤਰੇਤ ਵਿੱਚ ਤੀਜੀ ਮੰਜ਼ਲ ‘ਤੇ ਕਮਰਾ ਨੰਬਰ 28 ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੂਰਾ ਸਟਾਫ਼ ਦਿੱਤਾ ਗਿਆ ਸੀ।

ਪਰ ਪ੍ਰਸ਼ਾਂਤ ਕਿਸ਼ੋਰ ਇੱਕ ਦਿਨ ਵੀ ਆਪਣੇ ਦਫ਼ਤਰ ਵਿੱਚ ਨਹੀਂ ਆਏ ਸਨ। ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਪਿੱਛੇ ਹਟਣ ਦੇ ਸੰਕੇਤ ਕੁਝ ਦਿਨ ਪਹਿਲਾਂ ਹੀ ਦੇ ਦਿੱਤੇ ਸੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਸਿਰਫ਼ ਇੱਕ ਰੁਪਏ ਦੀ ਤਨਖਾਹ ਵਿੱਚ ਨਿਯੁਕਤ ਕੀਤਾ ਸੀ, ਹਾਲਾਂਕਿ ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ।

ਬੀਤੇ ਦਿਨਾਂ ‘ਚ ਪ੍ਰਸ਼ਾਂਤ ਕਿਸ਼ੋਰ ਬਹੁਤ ਸਰਗਰਮ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ,

ਜਿਸ ਤੋਂ ਬਾਅਦ ਕਾਂਗਰਸ ਦੀ ਇੱਕ ਮੀਟਿੰਗ ਹੋਈ, ਜਿਸ ਵਿਚ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿਚ ਪ੍ਰਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Spread the love