ਪੰਜਾਬ ਦੇ ਮੁਲਾਜ਼ਮਾਂ ਦੀਆਂ 16 ਜਥੇਬੰਦੀਆਂ ਦੇ ਆਗੂਆਂ ਨਾਲ ਅੱਜ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਮੁਲਾਜ਼ਮ ਆਗੂਆਂ ਨੂੰ ਯਕੀਨ ਦਿਵਾਇਆ ਹੈ ਕਿ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਘੱਟੋ ਘੱਟ 15 ਫੀਸਦੀ ਇਜ਼ਾਫਾ ਜਰੂਰ ਹੋਵੇਗਾ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਉਹ ਯਕੀਨ ਨਾਲ ਕਹਿ ਸਕਦੇ ਹਨ ਕਿ ਮੁਲਾਜ਼ਮ ਆਗੂ ਉਨ੍ਹਾਂ ਦੀ ਗੱਲ ਤੋਂ ਖੁਸ਼ ਹੋ ਕੇ ਗਏ ਹਨ। ਇਸਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਇਹ ਵੀ ਕਿਹਾ ਕਿ ਡਾਕਟਰਾਂ ਦਾ ਐੱਨਪੀਏ ਪਹਿਲਾਂ ਦੀ ਤਰ੍ਹਾਂ ਹੀ ਚੱਲਦਾ ਰਹੇਗਾ ਪਰ ਇਸ ਵਾਰ ਤਨਖਾਹਾਂ ਵਿਚ ਵਾਧਾ ਮੁੱਢਲੀ ਤਨਖ਼ਾਹ ਨਾਲ ਜੋੜਿਆ ਗਿਆ ਹੈ ਕਿਉਂਕਿ ਜਿਉਂ ਜਿਉਂ ਮੁੱਢਲੀ ਤਨਖਾਹ ਵਧਦੀ ਹੈ ਤਾਂ ਤਨਖਾਹ ਵਾਧੇ ਦੀ ਦਰ ਵੀ ਘੱਟ ਹੋ ਜਾਂਦੀ ਹੈ ।
ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਹੋ ਜਾਣ ਨਾਲ ਪੰਜਾਬ ਸਰਕਾਰ ਉੱਤੇ ਇੱਕ ਹਜ਼ਾਰ ਕਰੋੜ ਸਾਲਾਨਾ ਦਾ ਵਿੱਤੀ ਬੋਝ ਪਵੇਗਾ। ਹਾਲਾਂਕਿ ਉਧ੍ਰ ਮੁਲਾਜ਼ਮ ਜਥੇਬਮਦੀਆਂ ਸਰਕਾਰ ਦੀ ਆਫਰ ਤੋਂ ਸੰਤੁਸ਼ਟ ਨਜ਼ਰ ਨਹੀਂ ਆਈਆਂ। ਜਥੇਬੰਦੀਆਂ ਨੇ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲ਼ਾਨ ਕੀਤਾ ਹੈ।