ਪੰਜਾਬ ਸਿਹਤ ਵਿਭਾਗ ਨੇ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਬਚਾਉਣ ਲਈ ਸਾਵਧਾਨੀ ਵਜੋਂ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਨ੍ਹਾਂ ਤਹਿਤ, ਜੇ ਲਾਗ ਦੇ ਦੋ ਤੋਂ ਵੱਧ ਮਾਮਲੇ ਪਾਏ ਜਾਂਦੇ ਹਨ, ਤਾਂ ਸਕੂਲ 14 ਦਿਨਾਂ ਲਈ ਬੰਦ ਰਹਿਣਗੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਸਕੂਲਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ ਤੇ ਵਿਦਿਆਰਥੀਆਂ ਨੂੰ ਕੋਵਿਡ-19 ਵਿਰੁੱਧ ਰੋਕਥਾਮ ਉਪਾਵਾਂ ਪ੍ਰਤੀ ਜਾਗਰੂਕ ਕਰਨ।

ਬਿਮਾਰ ਹੋਣ ‘ਤੇ ਵਿਦਿਆਰਥੀਆਂਨੂੰ ਘਰ ਅੰਦਰ ਹੀ ਰਹਿਣ ਦੀ ਨੀਤੀ ਲਾਗੂ ਕਰਨੀ ਚਾਹੀਦੀ ਹੈ।ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਦਿਆਰਥੀਆਂ ਜਾਂ ਸਟਾਫ ਜੋ ਕੋਵਿਡ-19 ਦੇ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਹਨ, 14 ਦਿਨਾਂ ਲਈ ਘਰ ਵਿੱਚ ਰਹਿਣ। ਜੇ ਕਿਸੇ ਕਲਾਸ ਵਿੱਚ ਕੋਵਿਡ ਦੇ ਕੇਸ ਦੀ ਪੁਸ਼ਟੀ ਹੁੰਦੀ ਹੈ, ਤਾਂ ਕਲਾਸ ਬੰਦ ਹੋ ਜਾਵੇਗੀ ਤੇ ਅਧਿਆਪਕ ਤੇ ਵਿਦਿਆਰਥੀਆਂ ਨੂੰ 14 ਦਿਨਾਂ ਲਈ ਅਲੱਗ-ਥਲੱਗ ਕਰਨ ਲਈ ਭੇਜਿਆ ਜਾਵੇਗਾ।

ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਨੇ ਕਿ ਉਹ ਹਰ ਰੋਜ਼ ਈ-ਪੰਜਾਬ ਪੋਰਟਲ ‘ਤੇ ਕਰੋਨਾ ਦੀ ਲਾਗ ਨਾਲ ਸਬੰਧਤ ਜਾਣਕਾਰੀ ਅਪਲੋਡ ਕਰਨਗੇ। ਸਰਕਾਰੀ ਸਕੂਲਾਂ ਦੇ ਨਾਲ-ਨਾਲ ਸੂਬੇ ਦੇ ਹੋਰ ਸਕੂਲਾਂ ਨੂੰ ਵੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਦੂਜੀ ਲਹਿਰ ਤੋਂ ਬਾਅਦ ਹੁਣ ਰਾਜ ਵਿੱਚ ਕਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਖਤਰਾ ਹੈ।

Spread the love